Punjab-Chandigarh

 ਅਕਾਲੀ ਬਸਪਾ ਦੇ ਉਮੀਦਵਾਰ ਚੀਮਾਂ ਦੇ ਚੋਣ ਦਫਤਰ ਦਾ ਕੀਤਾ ਗਿਆ ਉਦਘਾਟਨ 

27 ਜਨਵਰੀ (ਫਤਿਹਗੜ੍ਹ ਸਾਹਿਬ )  ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ  ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹੋਇਆਂ ਸਰਕਲ ਮੂਲੇਪੁਰ  ਦੇ ਜਖਵਾਲੀ ਵਿਖੇ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ, ਸਾਬਕਾ ਚੇਅਰਮੈਨ ਜਥੇਦਾਰ ਹਰਭਜਨ ਸਿੰਘ ਚਨਾਰਥਲ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਦਿਲਬਾਗ ਸਿੰਘ ਬਧੌਛੀ, ਸਰਬਜੀਤ ਸਿੰਘ ਝਿੰਜਰ ਜ਼ਿਲ੍ਹਾ ਯੂਥ ਪ੍ਰਧਾਨ, ਸ਼ਰਨਜੀਤ ਸਿੰਘ ਚਨਾਰਥਲ ਕੌਮੀ ਜਨਰਲ ਸਕੱਤਰ, ਬੀਜੇਪੀ ਆਗੂ ਤਰਲੋਚਨ ਸਿੰਘ ਸੈਣੀ,  ਵੱਲੋਂ ਸਾਂਝੇ ਤੌਰ ਤੇ ਰੀਬਨ ਕੱਟ ਕੇ ਉਦਘਾਟਨ ਕੀਤਾ ਗਿਆ  । ਇਸ ਮੌਕੇ ਜੁੜੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ  ਅਕਾਲੀ ਦਲ ਅਤੇ ਬਸਪਾ ਦੀ ਸੀਨੀਅਰ ਲੀਡਰਸ਼ਿਪ ਨੇ ਸੰਬੋਧਨ ਦੌਰਾਨ  ਕਿਹਾ ਕਿ ਪੂਰੇ ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਲਹਿਰ ਚੱਲ ਰਹੀ ਹੈ ਅਤੇ ਲੋਕ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇ ਰਹੇ ਹਨ  । ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੇੈ ਇਸ ਕਰਕੈ ਲੋਕ ਵਿਧਾਨ ਸਭਾ ਦੀਆਂ ਚੋਣਾਂ ਵਿਚ ਅਕਾਲੀ ਬਸਪਾ ਦੇ ਸਾਂਝੇ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਬੈਠੇ ਹਨ। ਇਸ ਮੋਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਸੋਨੂੰ ਚੀਮਾ, ਐਡਵੋਕੇਟ ਇੰਦਰਜੀਤ ਸਿੰਘ ਸਾਊ, ਨਰਿੰਦਰ ਸਿੰਘ ਰਸੀਦਪੁਰਾ, ਮਨਮੋਹਨ ਸਿੰਘ ਮਕਾਰੋਂਪੁਰ, ਕਾਕਾ ਕੰਵਰ ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਪੰਜੋਲੀ, ਦਰਸ਼ਨ ਸਿੰਘ ਚਨਾਰਥਲ ਖੁਰਦ, ਗੁਰਜਿੰਦਰ ਸਿੰਘ ਗੁਰੀ, ਮਨਦੀਪਸਿੰਘ ਪੋਲਾ, ਕੁਲਦੀਪ ਸਿੰਘ ਪੋਲਾ, ਮਹਿੰਦਰਜੀਤ ਸਿੰਘਖਰੋੜੀ,ਰਵੀਪਾਲ ਸਿੰਘ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਰਾਜਦੀਪ ਸਿੰਘ ਰਾਜੂ, ਕੁਲਵਿੰਦਰਸਿੰਘ ਡੇਰਾ, ਬਰਿੰਦਰ ਸਿੰਘ ਬੱਬਲ, ਸੇਰ ਸਿੰਘ ਸਰਹਿੰਦ, ਸੁਖਬੀਰ ਸਿੰਘ ਲਟੌਰ, ਭੁਪਿੰਦਰ ਸਿੰਘ ਨਲਿਨਾ, ਮਹਿੰਦਰ ਸਿੰਘ ਬਾਗੜੀਆਂ, ਗੁਰਦੀਪ ਸਿੰਘ ਨੌਲੱਖਾ, ਸੁਖਜਿੰਦਰ ਸਿੰਘ ਚਨਾਰਥਲ, ਦਵਿੰਦਰ ਸਿੰਘ ਬਹਿਲੋਲਪੁਰ, ਗੁਰਮੀਤ ਸਿੰਘ ਬਾਗੜੀਆਂ, ਮਹਿੰਦਰ ਸਿੰਘ ਬਾਗੜੀਆਂ, ਜਤਿੰਦਰ ਸਿੰਘ ਬੱਬੂ, ਲਵਪ੍ਰੀਤ ਸਿੰਘ ਚਨਾਰਥਲ, ਸੁਰਿੰਦਰ ਖਾਂ ਆਦਿ ਹਾਜਰ ਸਨ। ਫੋਟੋ ਕੈਪਸ਼ਨ  ਜਖਵਾਲੀ ਵਿਖੇ ਅਕਾਲੀ-ਬਸਪਾ ਦੇਉਮੀਦਵਾਰ ਜਗਦੀਪ ਸਿੰਘ ਚੀਮਾਂ ਦੇ ਚੋਣ ਦਫਤਰ ਦਾ ਉਦਘਾਟਨ ਕਰਦੇ ਹੋਏ ਜਥੇਦਾਰ ਕਰਨੈਲ ਸਿੰਘ ਪੰਜੋਲੀ ਜਥੇਦਾਰ ਹਰਭਜਨ ਸਿੰਘ ਚਨਾਰਥਲ ਤੇ  ਹੋਰ ਅਕਾਲੀ ਦਲ ਦੇ ਆਗੂ ਸਹਿਬਾਨ।

Spread the love

Leave a Reply

Your email address will not be published. Required fields are marked *

Back to top button