Punjab-Chandigarh

ਪੰਜਾਬ ਭਰ ਵਿਚ ਕਾਂਗਰਸ ਪਾਰਟੀ ਨੂੰ ਜਨਤਾ ‘ਚ ਵਿਚਰਨ ਲਈ ਕੋਈ ਮੁੱਦਾ ਨਹੀਂ ਰਿਹਾ : ਜਥੇਦਾਰ ਚੀਮਾ  

4 ਫ਼ਰਵਰੀ  ( ਫਤਹਿਗੜ੍ਹ ਸਾਹਿਬ ) ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਸਾਨੀਪੁਰ ਦੇ ਕਾਂਗਰਸੀ ਵੱਡੀ ਗਿਣਤੀ ਵਿਚ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਇਸ ਮੌਕੇ ਤੇ  ਪਿੰਡ ਸਾਨੀਪੁਰ ਤੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਪੀਰ ਮੁਹੰਮਦ, ਮਲਕੀਤ ਸਿੰਘ, ਮਿਹਰ ਸਿੰਘ ਸਾਨੀਪੁਰ, ਸੁਦਾਗਰ ਮੁਹੰਮਦ ਸਾਨੀਪੁਰ, ਗੁਰਪ੍ਰੀਤ ਸਿੰਘ ਸਾਨੀਪੁਰ, ਤਰਸੇਮ ਸਿੰਘ ਸਾਨੀਪੁਰ, ਕਰਮਜੀਤ ਸਿੰਘ, ਬਿੱਟੂ ਗਿੱਲ, ਰਵੀ ਗਿੱਲ, ਗੁਰਿੰਦਰ ਸਿੰਘ ਲਾਡੀ ਆਦਿ ਦਾ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਹਲਕਾ  ਉਮੀਦਵਾਰ ਜਗਦੀਪ ਸਿੰਘ ਚੀਮਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ । ਇਸ ਮੌਕੇ ਬੋਲਦਿਆਂ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਅੱਜ ਹਲਕੇ ਵਿੱਚੋਂ ਬੁਰੀ ਤਰ੍ਹਾਂ ਪਛੜ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਕਾਂਗਰਸ ਪਾਰਟੀ ਨੂੰ ਜਨਤਾ ਵਿੱਚ ਵਿਚਰਨ ਲਈ ਕੋਈ ਮੁੱਦਾ ਨਹੀਂ ਰਿਹਾ, ਇਸ ਕਰਕੇ ਅੱਜ ਕਾਂਗਰਸ ਆਗੂਆਂ ਨੂੰ ਨਿਰਾਸਤਾ ਦੇਖਣ ਨੂੰ ਮਿਲ ਰਹੀ ਹੈ  । ਜਥੇਦਾਰ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ  ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੀ ਬਣ ਰਹੀ ਹੈ ਅਤੇ ਸੱਤਾ ਵਿੱਚ ਆਉਂਦਿਆਂ ਹੀ ਜੋ ਕਾਂਗਰਸ ਪਾਰਟੀ ਵੱਲੋਂ ਵਧੀਕੀਆਂ ਕਰਦੇ ਹੋਏ ਸਕੀਮਾਂ ਬੰਦ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ  । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪਾਰਟੀ ਵੱਲੋਂ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ  ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਬਹਾਦਰ ਸਿੰਘ ਖੋਜੇਮਾਜਰਾ,  ਨਰਿੰਦਰ ਸਿੰਘ ਰਸੀਦਪੁਰਾ, ਗੁਰਜੀਤ ਸਿੰਘ ਰੰਧਾਵਾ ਸਾਨੀਪੁਰ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ  ।

Spread the love

Leave a Reply

Your email address will not be published. Required fields are marked *

Back to top button