Punjab-ChandigarhTop News

ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼

ਚੰਡੀਗੜ੍ਹ, 8 ਦਸੰਬਰ

ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਉਣ ਵਾਸਤੇ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਖੁੱਲ੍ਹੇਆਮ ਘੁੰਮਦੇ ਅਵਾਰਾ ਪਸ਼ੂਆਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਨੂੰ ਖਾਸ ਵਾਹਨ ਰਾਹੀਂ ਨੇੜਲੀਆਂ ਗਊਸ਼ਾਲਾਵਾਂ ਅੰਦਰ ਛੱਡਣ ਦੀ ਵਿਵਸਥਾ ਤਿਆਰ ਕਰਨ। ਉਨ੍ਹਾਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਕਿਹਾ ਕਿ ਕੋਈ ਅਜਿਹਾ ਟਰੈਕਿੰਗ ਸਿਸਟਮ ਬਣਾਇਆ ਜਾਵੇ ਜਿਸ ਰਾਹੀਂ ਜੀਓ ਮੈਪਿੰਗ ਪਤਾ ਲੱਗ ਸਕੇ ਕਿ ਅਵਾਰਾ ਪਸ਼ੂ ਕਿਸ ਜਗ੍ਹਾਂ ਘੁੰਮ ਰਿਹਾ ਹੈ। ਇਸ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾ ਸਕਦਾ ਹੈ ਜਿੱਥੋਂ ਅਵਾਰਾ ਪਸ਼ੂ ਵਾਲੀ ਜਗ੍ਹਾਂ ਉਤੇ ਇਸ ਨੂੰ ਲਿਜਾਣ ਵਾਲੇ ਵਾਹਨ ਨੂੰ ਭੇਜਿਆ ਜਾਵੇ।

ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸੇ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਇਸ ਨਾਲ ਮਨੁੱਖੀ ਜਾਨਾਂ ਅਜਾਈ ਜਾਂਦੀਆਂ ਹਨ। ਅਵਾਰਾ ਪਸ਼ੂਆਂ ਦੇ ਰੋਕਥਾਮ ਲਈ ਸਬੰਧਤ ਮਹਿਕਮੇ ਮਿਲ ਕੇ ਕੰਮ ਕਰਨ। ਇਸ ਦੌਰਾਨ ਮੀਟਿੰਗ ਵਿੱਚ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਮੁਆਵਾਜ਼ਾ ਰਾਸ਼ੀ ਦੇਣ ਦੀ ਨੀਤੀ ਉਤੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਪ੍ਰਮੁੱਖ ਸਕੱਤਰ ਟਰਾਂਸਪੋਰਟ ਤੇ ਏ.ਡੀ.ਜੀ.ਪੀ. ਟ੍ਰੈਫਿਕ ਦੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਤਾਂ ਜੋ ਢੁੱਕਵਾਂ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਈ ਜਾ ਸਕੀ।

ਮੀਟਿੰਗ ਵਿੱਚ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਵੈਟਰਨਰੀ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਹਾਜ਼ਰ ਸਨ।
———

Spread the love

Leave a Reply

Your email address will not be published. Required fields are marked *

Back to top button