Punjab-Chandigarh

ਮੁੱਖ ਮੰਤਰੀ ਚੰਨੀ ਦਾ “ਹਨੀ” ED ਵਲੋਂ ਗ੍ਰਿਫਤਾਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਈ. ਡੀ.ਜਲੰਧਰ ਸਿਵਲ ਹਸਪਤਾਲ ਦੇ ਈ. ਐੱਮ.ਓ. ਡਾ. ਰੋਹਿਤ ਸ਼ਰਮਾ ਨੇ ਦੱਸਿਆ ਕਿ ਦੇਰ ਰਾਤ ਹਸਪਤਾਲ ਵਿਚ ਈ. ਡੀ. ਨੇ ਭੁਪਿੰਦਰ ਦਾ ਮੈਡੀਕਲ ਵੀ ਕਰਵਾਇਆ ਹੈ। ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿਚ ਲੁਧਿਆਣਾ, ਮੋਹਾਲੀ ਤੇ ਹਰਿਆਣਾ ਦੇ ਪੰਚਕੂਲਾ ‘ਚ ਸਥਿਤ ਕੰਪਲੈਕਸਾਂ ਵਿਚ ਰੇਡ ਕੀਤੀ ਗਈ ਸੀ। ਇਸ ਦੌਰਾਨ ਭੁਪਿੰਦਰ ਹਨੀ ਦੇ ਘਰੋਂ 10 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਗਈ ਸੀ, ਹਾਲਾਂਕਿ ਇਸ ਸਬੰਧੀ ਈ. ਡੀ. ਦੇ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਸੀ। ਈ. ਡੀ.ਵੱਲੋਂ ਦੇਰ ਰਾਤ 12.30 ਵਜੇ ਦੇ ਲਗਭਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ 19 ਜਨਵਰੀ ਨੂੰ ਈ. ਡੀ. ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੇ ਘਰ ਸਮੇਤ ਕਈ ਥਾਵਾਂ ’ਤੇ ਰੇਡ ਕੀਤੀ ਗਈ ਸੀ। ਲੁਧਿਆਣਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਠਾਨਕੋਟ ਵਿਚ ਸਰਚ ਕੀਤੀ ਗਈ ਸੀ। ਰੇਡ ਦੌਰਾਨ 12 ਲੱਖ ਰੁਪਏ ਦੀ ਮਹਿੰਗੀ ਘੜੀ, 21 ਲੱਖ ਰੁਪਏ ਦੀ ਕੀਮਤ ਦੇ ਗਹਿਣੇ ਸਮੇਤ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਸੀ।
ਇਸ ਮਾਮਲੇ ਵਿਚ ਭੁਪਿੰਦਰ ਹਨੀ ਦੇ ਪਾਰਟਨਰ ਕੁਦਰਤਦੀਪ ਸਿੰਘ, ਸ਼ੇਅਰ ਹੋਲਡਰ ਕੰਵਰ ਮਹੀਪ ਸਿੰਘ, ਮਨਪ੍ਰੀਤ ਸਿੰਘ, ਸੁਨੀਲ ਕੁਮਾਰ ਜੋਸ਼ੀ, ਜਗਬੀਰ ਇੰਦਰ ਸਿੰਘ ਸਮੇਤ ਰਣਦੀਪ ਸਿੰਘ (ਪ੍ਰੋਵਾਈਡਰ ਓਵਰਸੀਜ਼ ਕੰਪਨੀ ਮਾਲਕ) ਦੇ ਘਰ ਵੀ ਸਰਚ ਕੀਤੀ ਗਈ। ਇਨ੍ਹਾਂ ’ਚੋਂ ਕਈ ਲੋਕਾਂ ਕੋਲੋਂ ਫਿਲਹਾਲ ਈ. ਡੀ. ਨੇ ਅਜੇ ਪੁੱਛਗਿੱਛ ਕਰਨੀ ਹੈ।

Spread the love

Leave a Reply

Your email address will not be published. Required fields are marked *

Back to top button