Punjab-ChandigarhTop News
ਮੁਹਾਲੀ ਬਲਾਸਟ ਮਗਰੋਂ ਸੀਐਮ ਭਗਵੰਤ ਮਾਨ ਦੀ ਚੇਤਾਵਨੀ, ‘ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’
Blast In Mohali: ਮੁਹਾਲੀ ‘ਚ ਹੋਏ ਬਲਾਸਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੁਹਾਲੀ ‘ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।