Punjab-ChandigarhTop News
ਹੁਣ ਹਫ਼ਤੇ ਦੇ ਸਾਰੇ ਦਿਨ ਸੇਵਾਵਾਂ ਦੇਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ
ਪਟਿਆਲਾ, 27 ਜੁਲਾਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਹੁਣ ਸੇਵਾ ਕੇਂਦਰ ਹਫ਼ਤੇ ਦੇ ਸਾਰੇ ਦਿਨ ਖੁੱਲੇ ਰਹਿਣਗੇ। ਉਨ੍ਹਾਂ ਦੱਸਿਆ ਕਿ ਹੁਣ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲੇ ਰਹਿਣਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਕੰਮ-ਕਾਜ ਦੇ ਦਿਨਾਂ ਤੋਂ ਇਲਾਵਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।