Punjab-Chandigarh

ਉਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਦਿਹਾਂਤ

ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕਿਆਂ ਵਾਲੇ ਅੱਜ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਚਲ ਵਸੇ।
ਮਾਂ ਹੁੰਦੀ ਏ ਮਾਂ ਓ ਦੁਨੀਆ ਵਾਲਿਓ’ ਗੀਤ ਵੀ ਦੇਵ ਥਰੀਕੇ ਦੀ ਕਲਮ ਤੋਂ ਲਿਖਿਆ ਗਿਆ ਸੀ। ਦੇਵ ਥਰੀਕੇ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ , ਜਿਨ੍ਹਾਂ ਦੀ ਹਮੇਸ਼ਾ ਘਾਟ ਰੜਕਦੀ ਰਹੇਗੀ। ਦੇਵ ਥਰੀਕਿਆਂ ਵਾਲੇ ਦੇ ਦਿਹਾਂਤ ’ਤੇ ਸਮੁੱਚੇ ਕਲਾਕਾਰ ਜਗਤ, ਰਾਜਨੀਤਕ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 25 ਜਨਵਰੀ ਨੂੰ ਦੁਪਹਿਰ 2 ਵਜੇ ਪਿੰਡ ਥਰੀਕੇ ਵਿਖੇ ਹੋਵੇਗਾ।

Spread the love

Leave a Reply

Your email address will not be published.

Back to top button