ਆਫ਼ਤ ਪ੍ਰਬੰਧਨ ਫਸਟ ਏਡ ਫਾਇਰ ਸੇਫਟੀ ਟ੍ਰੇਨਿੰਗ, ਕੀਮਤੀ ਜਾਨਾਂ ਬਚਾਉਣ ਦੇ ਅਸਲ ਦੋਸਤ – ਬਲਵੀਰ ਸਿੰਘ ਬਿਲਿੰਗ
Harpreet Kaur By
Patiala
ਭਾਰਤ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸਕੂਲਾਂ ਵਿਖੇ ਵਿਦਿਆਰਥੀਆਂ ਅਧਿਆਪਕਾਂ ਉਨ੍ਹਾਂ ਰਾਹੀਂ ਮਾਪਿਆਂ ਅਤੇ ਨਾਗਰਿਕਾਂ ਨੂੰ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਰੈਸਕਿਯੂ ਟਰਾਂਸਪੋਰਟ ਦੀ ਟ੍ਰੇਨਿੰਗ ਦੇਕੇ ਆਉਣ ਵਾਲੀਆਂ ਕੁਦਰਤੀ ਅਤੇ ਮਨੁੱਖੀ ਆਫਤਾਵਾਂ ਘਟਨਾਵਾਂ ਹਾਦਸਿਆਂ ਸਮੇਂ ਪੀੜਤਾਂ ਦੀਆ ਜਾਨਾਂ ਅਤੇ ਪ੍ਰਾਪਟੀ ਨੂੰ ਬਚਾਉਣ ਲਈ ਮਦਦਗਾਰ ਦੋਸਤ ਤਿਆਰ ਕੀਤੇ ਜਾ ਰਹੇ ਹਨ ਜਿਸ ਹਿਤ ਸਰਕਾਰੀ ਸਮਾਰਟ ਹਾਈ ਸਕੂਲ ਪਟਿਆਲਾ ਕੈਂਟ ਪ੍ਰਤਾਪ ਨਗਰ ਦੇ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਗਰੇਵਾਲ ਅਤੇ ਉਨ੍ਹਾਂ ਦੇ ਸਾਥੀ ਵਧਾਈ ਦੇ ਪਾਤਰ ਹਨ ਇਹ ਵਿਚਾਰ ਸੀਨੀਅਰ ਐਡਵੋਕੇਟ ਬਲਵੀਰ ਸਿੰਘ ਬਿਲਿੰਗ ਵਾਤਾਵਰਨ ਪ੍ਰੇਮੀ ਵਾਤਾਵਰਨ ਸੰਭਾਲ ਅਤੇ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ। ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਗਰੇਵਾਲ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ, ਪੀੜਤਾਂ ਦੀ ਜਾਨਾਂ ਬਚਾਉਣ ਲਈ ਸਿਖਿਅਤ ਕਰਕੇ ਅਸੀਂ ਸੜਕਾਂ, ਘਰਾਂ ਮਹੱਲਿਆਂ ਵਿਖੇ ਮਦਦਗਾਰ ਫਰਿਸਤੇ ਤਿਆਰ ਕਰਨ ਲਈ ਯਤਨ ਕਰ ਰਹੇ ਹਾਂ ਕਿਉਂਕਿ ਕਿਸੇ ਦੀ ਵੀ ਅਚਾਨਕ ਹੋਣ ਵਾਲੀਆਂ ਮੌਤਾਂ ਕਾਰਨ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਸਾਰੀ ਜ਼ਿੰਦਗੀ ਸੰਤਾਨ ਰਹਿੰਦੇ ਹਨ ਪਰ ਕਿਸੇ ਸਿੱਖਿਅਤ ਵਿਦਿਆਰਥੀ ਦੀ ਟ੍ਰੇਨਿੰਗ ਰਾਹੀਂ, ਪੁਲਿਸ ਫਾਇਰ ਬ੍ਰਿਗੇਡ ਐਂਬੂਲੈਂਸਾਂ ਦੀ ਮਦਦ ਅਤੇ ਰੈਸਕਿਯੂ, ਸੀ ਪੀ ਆਰ, ਰਿਕਵਰੀ ਪੁਜੀਸ਼ਨ ਕਰਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਇਸ ਲਈ ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ, ਰੈੰਡ ਕਰਾਸ ਅਤੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਦੇ ਟ੍ਰੇਨਰ ਜੀ ਨੇ ਬਹੁਤ ਵਧੀਆ ਢੰਗ ਤਰੀਕੇ ਨਾਲ ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਬੱਚਿਆਂ ਤੋਂ ਕਰਵਾਕੇ ਬੱਚਿਆਂ ਨੂੰ ਫਸਟ ਏਡ ਦੀ ਏ ਬੀ ਸੀ ਡੀ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ, ਸੀ ਪੀ ਆਰ, ਖੂਨ ਬੰਦ ਕਰਨ ਅਤੇ ਅੱਗਾਂ ਬੁਝਾਉਣ, ਸਿਲੰਡਰਾਂ ਦੀ ਵਰਤੋਂ ਅਤੇ ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ ਕਰਨ ਦੀ ਟ੍ਰੇਨਿੰਗ ਦਿੱਤੀ। ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਕਾਉਂਸਲਰ ਪਰਵਿੰਦਰ ਵਰਮਾ ਅਤੇ ਡਾਕਟਰ ਚਾਰੂ ਗੌਤਮ ਨੇ ਨਸ਼ਿਆਂ, ਅਪਰਾਧਾਂ, ਫਾਸਟ ਫੂਡ ਜੰਕ ਫੂਡ, ਕੋਲਡ ਡਰਿੰਕ ਮਾੜੀ ਸੰਗਤ ਸਾਥੀਆਂ ਕਾਰਨ ਹੋ ਰਹੀ ਬਰਬਾਦੀ ਅਤੇ ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਵਿਖੇ ਦਿਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਉਪਕਾਰ ਸਿੰਘ ਪ੍ਰਧਾਨ ਗਿਆਨ ਜਯੋਤੀ ਐਜ਼ੂਕੇਸ਼ਨਲ ਸੁਸਾਇਟੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ, ਪੰਜਾਬ ਸਰਕਾਰ ਦੇ ਮੁੱਖ ਮੰਤਰੀ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਗਰੇਵਾਲ, ਸ਼੍ਰੀ ਸੁਨੀਲ ਧਵਨ, ਸ. ਜਸਬੀਰ ਸਿੰਘ ਅਤੇ ਵਿਦਿਆਰਥੀਆਂ ਅਤੇ ਸਰਦਾਰ ਬਲਵੀਰ ਸਿੰਘ ਬਿਲਿੰਗ ਜੀ ਦਾ ਧੰਨਵਾਦ ਕੀਤਾ ਅਤੇ ਜ਼ਿਲੇ ਦੇ ਪ੍ਰਿੰਸੀਪਲਾਂ ਨੂੰ ਬੇਨਤੀ ਕੀਤੀ ਕਿ ਵਿਦਿਆਰਥੀਆਂ ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਸਿਹਤ, ਸੁਰੱਖਿਆ, ਫਸਟ ਏਡ ਫਾਇਰ ਸੇਫਟੀ, ਸੰਸਕਾਰਾਂ ਮਰਿਆਦਾਵਾਂ, ਫਰਜ਼ਾਂ ਵਫ਼ਾਦਾਰੀਆਂ ਜ਼ੁਮੇਵਾਰੀਆਂ ਅਤੇ ਨਸ਼ਿਆਂ ਅਪਰਾਧਾਂ ਬਾਰੇ ਜਾਗਰੂਕ ਕਰਵਾਉਂਣ ਲਈ ਉਨ੍ਹਾਂ ਨੂੰ ਸੰਪਰਕ ਕੀਤਾ ਜਾਵੇ। ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇਕੇ ਸਨਮਾਨਿਤ ਕੀਤਾ ਅਤੇ ਕਸਮ ਚੁਕਾਈ ਕਿ ਉਹ ਪੀੜਤਾਂ ਦੀ ਮਦਦ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ ਅਤੇ ਨਿਯਮਾਂ ਕਾਨੂੰਨਾਂ ਫਰਜ਼ਾਂ ਦੀ ਪਾਲਣਾ ਕਰਦੇ ਰਹਿਣਗੇ