ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਮੁੱਖ ਮੰਤਰੀ ਚੰਨੀ ਨੇ ਦਿੱਤਾ ਵੱਡਾ ਬਿਆਨ, ਕਿਹਾ..
Shiv Kumar:
Adampur, 16 November: ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀ ਆਪਣੀ ਲੰਬੇ ਸਮੇ ਤੋਂ ਲਟਕਦੀ ਆ ਰਹੀ ਮੰਗ ਨੂੰ ਲੈ ਕੇ ਆਦਮਪੁਰ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੇ।
ਪ੍ਰੈਸ ਬਿਆਨ ਜਾਰੀ ਕਰਦੇ ਹੋਏ ਯੂਨੀਅਨ ਦੇ ਆਗੂ ਸ਼ੋਬਿਤ ਭਗਤ, ਆਸ਼ੀਸ਼ ਜੁਲਾਹਾ, ਸ਼ਿਖਾ ਸ਼ਰਮਾ, ਰਿੰਕੂ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਉਹਨਾਂ ਦੇ ਆਦਮਪੁਰ ਦੌਰੇ ਦੌਰਾਨ ਮਿਲਿਆ ਗਿਆ ਅਤੇ ਆਪਣੀ ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਕਿਹਾ ਗਿਆ, ਜਿਸ ਤੇ ਉਹਨਾਂ ਵਲੋਂ ਕਿਹਾ ਗਿਆ ਕਿ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਐਕਟ ਪਾਸ ਕਰ ਦਿੱਤਾ, ਤੁਹਾਨੂੰ ਜਲਦ ਹੀ ਰੈਗੂਲਰ ਕੀਤਾ ਜਾਵੇਗਾ।
ਅਧਿਆਪਕਾ ਦੀ ਗੱਲ ਕਰਦੇ ਹੋਏ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ 8886 ਅਧਿਆਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ, ਪਰ ਦਫਤਰੀ ਕਰਮਚਾਰੀ ਹਾਲੇ ਤੱਕ ਰੈਗੂਲਰ ਨਹੀਂ ਹੋਏ ਹਨ
ਵਿੱਤ ਵਿਭਾਗ ਨੇ ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿਚ ਕੀਤੀ ਸੀ ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ। ਜਿਸ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੂਰਾ ਭਰੋਸਾ ਦਿੱਤਾ ਗਿਆ ਕਿ ਤੁਹਾਨੂੰ ਜਲਦ ਰੈਗੂਲਰ ਕੀਤਾ ਜਾਵੇਗਾ।