Punjab-Chandigarh

ENG PBI PN ਸੀਨੀਅਰ ਬੇਸਬਾਲ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ, ਖੇਡ ਯੂਨੀਵਰਸਿਟੀ ਦੇ ਉਪਕੁਲਪਤੀ ਨੇ ਖਿਡਾਰੀ ਸਨਮਾਨੇ -ਪ੍ਰੋ. ਗੁਰਸੇਵਕ ਸਿੰਘ ਸਰੀਰਕ ਸਿੱਖਿਆ ਕਾਲਜ ਚੈਂਪੀਅਨਸ਼ਿਪ ਦਾ ਜੇਤੂ ਰਿਹਾ Press Note MBSP Sports University 4-03-2021

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਸੀਨੀਅਰ ਬੇਸਬਾਲ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ, ਖੇਡ ਯੂਨੀਵਰਸਿਟੀ ਦੇ ਉਪਕੁਲਪਤੀ ਨੇ ਖਿਡਾਰੀ ਸਨਮਾਨੇ
-ਪ੍ਰੋ. ਗੁਰਸੇਵਕ ਸਿੰਘ ਸਰੀਰਕ ਸਿੱਖਿਆ ਕਾਲਜ ਚੈਂਪੀਅਨਸ਼ਿਪ ਦਾ ਜੇਤੂ ਰਿਹਾ
ਪਟਿਆਲਾ, 4 ਮਾਰਚ:
ਪਟਿਆਲਾ ਬੇਸਬਾਲ ਐਸੋਸੀਏਸ਼ਨ ਨੇ ਸੀਨੀਅਰ ਬੇਸਬਾਲ ਜ਼ਿਲ੍ਹਾ ਚੈਂਪੀਅਨਸ਼ਿਪ ਇੱਥੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜੀਕਲ ਕਾਲਜ ਵਿਖੇ ਕਰਵਾਈ, ਜਿਸ ‘ਚ 10 ਟੀਮਾਂ ਨੇ ਭਾਗ ਲਿਆ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜ ਪ੍ਰੋ. ਗੁਰਸੇਵਕ ਸਿੰਘ ਸਰੀਰਕ ਸਿੱਖਿਆ ਕਾਲਜ ਇਸ ਚੈਂਪੀਅਨਸ਼ਿਪ ਦਾ ਜੇਤੂ ਰਿਹਾ। ਜਦਕਿ ਯੂਨੀਵਰਸਿਟੀ ਦੇ ਵਿਦਿਆਰਥੀ ਹਿਮਾਂਸ਼ੂ ਨੂੰ ਬੈਸਟ ਪਿਚਰ ਆਫ਼ ਟੂਰਨਾਮੈਂਟ ਐਲਾਨਿਆ ਗਿਆ।


ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਬੀ.ਪੀ.ਈ.ਡੀ. ਦੇ ਦੂਜੇ ਸਾਲ ਦੇ ਵਿਦਿਆਰਥੀਆਂ ਵੱਲੋਂ ਕਰਵਾਈ ਗਈ ਇਸ ਅਥਲੈਟਿਕ ਮੀਟ ਵਿੱਚ ਉਪ ਕੁਲਪਤੀ ਲੈਫ. ਜਨਰਲ ਡਾ. ਜੇ.ਐਸ. ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ।
ਉੱਘੇ ਬਾਕਸਿੰਗ ਕੋਚ ਤੇ ਦਰੋਣਾਚਾਰੀਆ ਐਵਾਰਡੀ ਜੀ.ਐਸ. ਸੰਧੂ ਅਤੇ ਕੌਮਾਂਤਰੀ ਘੋੜ ਸਵਾਰ ਐਥਲੀਟ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਜੇ.ਐਸ. ਚੀਮਾ ਨੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਸਾਰੇ ਮੁਕਾਬਲੇ ਖੇਡ ਭਾਵਨਾਂ ਨਾਲ ਖੇਡਣ ਲਈ ਪ੍ਰੇਰਤ ਕੀਤਾ। ਖੇਡ ਚੈਂਪੀਅਨਸ਼ਿਪ ਕਰਾਟੇ, ਜਿਮਨਾਸਟਿਕ ਅਤੇ ਭੰਗੜਾ ਦੇ ਪ੍ਰਦਰਸ਼ਨ ਨਾਲ ਸਮਾਪਤ ਹੋਈ।
*******
ਫੋਟੋ ਕੈਪਸ਼ਨ-ਬੇਸਬਾਲ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀ।

Related Articles

Leave a Reply

Your email address will not be published. Required fields are marked *

Back to top button