Punjab-ChandigarhTop NewsUncategorized

ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਮਾਡਲ ਪੇਸ਼ ਕੀਤੇ

ਪਟਿਆਲਾ, 29 ਮਈ:
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਵਿਗਿਆਨਕ ਸੋਚ ਨੂੰ ਹੋਰ ਵਿਕਸਤ ਕਰਨ ਦੇ ਮਕਸਦ ਨਾਲ ਪਟਿਆਲਾ ਦੇ ਮੈਰੀਟੋਰੀਅਸ ਸਕੂਲ ਵਿਖੇ ਇੰਸਪਾਇਰ ਐਵਾਰਡ ਰਾਜ ਪੱਧਰੀ ਪ੍ਰਦਰਸ਼ਨੀ ਅਤੇ ਪ੍ਰੋਜੈਕਟ ਪ੍ਰਤੀਯੋਗਤਾ ਕਰਵਾਈ ਗਈ।

ਸਕੱਤਰ ਸਕੂਲ ਸਿੱਖਿਆ ਅਨਿੰਦਿਤਾ ਮਿੱਤਰਾ ਦੀ ਦੇਖ-ਰੇਖ ਹੇਠ ਇਸ ਪ੍ਰਤੀਯੋਗਤਾ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚੁਣੇ ਗਏ 42 ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਮਾਡਲਾਂ ਦੀ ਪ੍ਰਦਰਸ਼ਨੀ ਲਗਾ ਕੇ ਆਪਣੀ ਸੋਚ, ਰਚਨਾਤਮਕਤਾ ਅਤੇ ਤਕਨੀਕੀ ਹੁਨਰ ਦਾ ਪ੍ਰਦਰਸ਼ਨ ਕੀਤਾ।

  ਸਮਾਗਮ ਦੀ ਸ਼ੁਰੂਆਤ ਸਹਾਇਕ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਰਾਜੀਵ ਕੁਮਾਰ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਇੰਸਪਾਇਰ ਅਵਾਰਡ ਮੁਕਾਬਲਿਆਂ ਨੂੰ ਵਿਦਿਆਰਥੀਆਂ ਦੀ ਵਿਗਿਆਨਕ ਸੋਚ ਅਤੇ ਨਵੀਨ ਆਵਿਸ਼ਕਾਰਾਂ ਦਾ ਅਧਾਰ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਤਿਯੋਗਤਾਵਾਂ ਰਾਹੀਂ ਨੌਜਵਾਨ ਵਿਗਿਆਨ ਦੀ ਦੁਨੀਆ ਵੱਲ ਆਕਰਸ਼ਿਤ ਹੋ ਰਹੇ ਹਨ ਅਤੇ ਭਵਿੱਖ ਵਿੱਚ ਉੱਚ ਪੱਧਰ ਦੇ ਖੋਜਕਾਰ ਬਣਨ ਦੇ ਸਹੀ ਰਾਹ ‘ਤੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਵੀ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਕਿਹਾ ਕਿ ਵਿਗਿਆਨ ਨੂੰ ਸਿਰਫ਼ ਕਿਤਾਬਾਂ ਤੱਕ ਸੀਮਤ ਨਾ ਰੱਖੀਏ, ਬਲਕਿ ਇਸ ਨੂੰ ਵਰਤੋ ਯੋਗ ਅਤੇ ਸਮਾਜਿਕ ਮਸਲਿਆਂ ਦੇ ਹੱਲ ਵਜੋਂ ਵਿਕਸਤ ਕਰੀਏ।

ਪ੍ਰਿੰਸੀਪਲ ਡਾਈਟ ਨਾਭਾ ਸੰਦੀਪ ਨਾਗਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਉਹਨਾਂ ਇਸ ਪ੍ਰਤੀਯੋਗਤਾ ਵਿੱਚ ਭਾਗ ਲੈ ਕੇ ਆਪਣੇ ਜੀਵਨ ਵਿੱਚ ਹੋਰ ਜ਼ਿਆਦਾ ਸਿੱਖਣ ਦਾ ਯਤਨ ਕੀਤਾ ਹੈ।

ਪ੍ਰਤੀਯੋਗਤਾ ਦੇ ਦੌਰਾਨ ਜੱਜਮੈਂਟ ਦੀ ਭੂਮਿਕਾ ਅਨੰਤ ਗੁਪਤਾ, ਅਮਰਦੀਪ ਸਿੰਘ ਅਤੇ ਸੁਖਪਾਲ ਸਿੰਘ ਨੇ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਡਲਾਂ ਨੂੰ ਨਿਰਪੱਖਤਾ ਅਤੇ ਤਕਨੀਕੀ ਮਾਪਦੰਡਾਂ ਦੇ ਅਧਾਰ ‘ਤੇ ਮੁਲਾਂਕਣ ਕਰਦਿਆਂ ਰਾਸ਼ਟਰੀ ਪੱਧਰ ਤੇ ਸ਼ਮੂਲੀਅਤ ਕਰਨ ਲਈ ਵਧੀਆ ਮਾਡਲਾਂ ਦੀ ਚੋਣ ਕੀਤੀ। ਇਹਨਾਂ ਵਿੱਚ ਕਰਮਵੀਰ ਸਿੰਘ ਅੰਮ੍ਰਿਤਸਰ, ਅਰਪਿਤ ਕਪੂਰ ਅਤੇ ਹਰਜਿੰਦਰ ਸਿੰਘ ਦੋਵੇਂ ਲੁਧਿਆਣਾ, ਮਨਮੀਤ ਕੌਰ ਬਠਿੰਡਾ ਅਤੇ ਖੁਸ਼ੀ ਪਟਿਆਲਾ ਸ਼ਾਮਲ ਹਨ। ਇਹਨਾਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦਾ ਮਾਡਲ ਵੀ ਰਾਸ਼ਟਰੀ ਇੰਸਪਾਇਰ ਅਵਾਰਡ ਮੁਕਾਬਲੇ ਲਈ ਚੁਣਿਆ ਗਿਆ।

ਇਸ ਮੌਕੇ ਗੁਰਵੀਰ ਕੌਰ, ਪ੍ਰਿੰਸੀਪਲ ਦੀਪ ਮਾਲਾ ਗੋਇਲ, ਮਨਦੀਪ ਕੌਰ, ਸੁਨੀਲ ਕੁਮਾਰ, ਗਗਨਦੀਪ ਕੌਰ, ਜੀਵਨ ਕੁਮਾਰ, ਰਾਜਿੰਦਰ ਸਿੰਘ ਖਹਿਰਾ, ਜਸਵਿੰਦਰ ਸਿੰਘ, ਲਲਿਤ ਮੌਦਗਿਲ, ਰਾਜਿੰਦਰ ਸਿੰਘ ਚਾਨੀ, ਜਸਪਾਲ ਸ਼ਰਮਾ ਅਤੇ ਨਤਾਲੀਆ ਸੂਦ ਸਮੇਤ ਵੱਖ-ਵੱਖ ਸਕੂਲਾਂ ਦੇ ਗਾਈਡ ਅਧਿਆਪਕ ਅਤੇ ਪ੍ਰਿੰਸੀਪਲਵੀਮੌਜੂਦਰਹੇ।

Spread the love

Leave a Reply

Your email address will not be published. Required fields are marked *

Back to top button