ਰਜਿਸਟਰੇਸ਼ਨ ਕਰਵਾਉਣ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 26 ਮਈ:
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੋਰਟਲ ਉੱਪਰ ਰਜਿਸਟਰ ਕਰਨ ਲਈ 22 ਮਈ ਤੋਂ 25 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਵਿੱਤੀ ਰਾਸ਼ੀ 1500 ਰੁਪਏ ਪ੍ਰਤੀ ਏਕੜ ਨੂੰ ਪ੍ਰਾਪਤ ਕਰਨ ਲਈ ਕਿਸਾਨ ਪੋਰਟਲ ਉੱਪਰ ਆਪਣੇ ਰਕਬੇ ਦੀ ਰਜਿਸਟ੍ਰੇਸ਼ਨ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।
ਉਨ੍ਹਾਂ ਦੱਸਿਆ ਕਿ ਬਲਾਕ ਪਟਿਆਲਾ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04471), ਡਾ. ਜਸਪਿੰਦਰ ਕੌਰ (95017-39428), ਬਲਾਕ ਨਾਭਾ ਦੇ ਕਿਸਾਨ ਡਾ. ਕੁਲਦੀਪਇੰਦਰ ਸਿੰਘ ਢਿੱਲੋਂ (80547-04473), ਡਾ. ਰਸ਼ਪਿੰਦਰ ਸਿੰਘ (98789-86603), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਗੁਰਦੇਵ ਸਿੰਘ (90234-70998), ਡਾ. ਵਿਮਲਪ੍ਰਤੀ ਸਿੰਘ (98159-82309), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਨੀਤੂ ਰਾਣੀ (62833-74098), ਡਾ. ਕਰੁਨਾ (98726-04589) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201), ਡਾ. ਅਨੁਰਾਗ ਅੱਤਰੀ (97819-93090) ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ https://agrimachinerypb.com/ ‘ਤੇ ਕਰਵਾ ਸਕਦੇ ਹਨ।
ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਕੰਮ ਨੂੰ ਕਿਸਾਨ ਹਿਤ ਵਿਚ ਕਰਨ ਲਈ ਉਪਲਬਧ ਰਹਿਣਗੇ। ਇਸ ਸਬੰਧੀ ਕਿਸਾਨਾਂ ਨੂੰ ਪਿੰਡ ਪੱਧਰ ਦੇ ਕੈਂਪ, ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ।