Punjab-ChandigarhTop News

ਮੈਡੀਕਲ ਕਾਲਜ ਲਈ 1020 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦਿੱਤੀ

ਚੰਡੀਗੜ੍ਹ, 08 ਅਗਸਤ

ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਨੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮਸਤੂਆਣਾ ਸਾਹਿਬ, ਸੰਗਰੂਰ ਲਈ 71 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਇਸ ਅਤਿ ਮਹੱਤਵਪੂਰਨ ਪ੍ਰੋਜੈਕਟ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੈਡੀਕਲ ਕਾਲਜ ਦਾ ਨਿਰਮਾਣ 31 ਮਾਰਚ, 2023 ਤੱਕ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਸ ਸੰਸਥਾ ਲਈ 1020 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਅਤੇ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਾਲਾ ਇਹ ਕਾਲਜ ਸਮੁੱਚੇ ਖੇਤਰ ਵਿੱਚ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਰੇਗਾ।

ਇਸ ਮੈਡੀਕਲ ਕਾਲਜ ਲਈ ਜਾਰੀ ਗ੍ਰਾਂਟਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਸ. ਚੀਮਾ ਨੇ ਕਿਹਾ ਕਿ ਲੜਕਿਆਂ ਅਤੇ ਲੜਕੀਆਂ ਦੇ ਹੋਸਟਲ ਦੀ ਉਸਾਰੀ ਲਈ ਸੰਸਥਾ ਨੂੰ 49.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਮੌਜੂਦਾ ਸਿਵਲ ਹਸਪਤਾਲ, ਸੰਗਰੂਰ ਦੇ ਵਿਸਤਾਰ ਅਤੇ ਸਿਵਲ ਹਸਪਤਾਲ ਵਿੱਚ ਵਾਧੂ ਮੰਜ਼ਿਲ ਦੀ ਉਸਾਰੀ ਲਈ 21.19 ਰੁਪਏ ਜਾਰੀ ਕੀਤੇ ਗਏ ਹਨ।

ਇੱਥੇ ਵਰਣਨਯੋਗ ਹੈ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਣਨ ਜਾ ਰਿਹਾ ਹੈ ਜਿਸ ‘ਤੇ ਲਗਭਗ 345 ਕਰੋੜ ਰੁਪਏ ਦੀ ਲਾਗਤ ਆਵੇਗੀ। ਸਿਵਲ ਹਸਪਤਾਲ ਸੰਗਰੂਰ ਨੂੰ ਵੀ ਮੈਡੀਕਲ ਕਾਲਜ ਨਾਲ ਜੋੜਿਆ ਜਾਵੇਗਾ।

Spread the love

Leave a Reply

Your email address will not be published. Required fields are marked *

Back to top button