Punjab-Chandigarh

ਗਰਮੀ ‘ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ, 31 ਮਾਰਚ:
  ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ÷  ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ÷  ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ।
ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਅਪ੍ਰੈਲ ਤੋਂ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੇ ਵਾਤਾਵਰਣ ‘ਚ ਤਬਦੀਲੀ ਨਾਲ ਮਨੁੱਖੀ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ‘ਤੇ ਨਿਗਰਾਨੀ ਰੱਖਣ ਲਈ ਸਬੰਧਤ ਵਿਭਾਗਾਂ ਆਪਸੀ ਤਾਲਮੇਲ ਨਾਲ ਐਕਸ਼ਨ ਪਲਾਨ ਤਿਆਰ ਕਰਨ ਤਾਂ ਜੋ ਗਰਮੀ ਨਾਲ ਮਨੁੱਖੀ ਸਰੀਰ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕੇ।  
  ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ ਮਨੁੱਖ ਹੀ ਨਹੀਂ, ਬਲਕਿ ਪਸ਼ੂਆਂ ਨੂੰ ਵੀ ਗਰਮੀ ‘ਚ ਲੂ ਤੋਂ ਬਚਾਉਣਾ ਜ਼ਰੂਰੀ ਹੈ, ਜਿਸ ਲਈ ਪਸ਼ੂ ਪਾਲਣ ਵਿਭਾਗ ਵੀ ਪਸ਼ੂਆਂ ਨੂੰ ਗਰਮੀ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਪਲਾਨ ਤਿਆਰ ਕਰੇ ਤਾਂ ਜੋ ਸਮੇਂ ਸਿਰ ਪਲਾਨ ਨੂੰ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨਗਰ ਨਿਗਮ, ਖੇਤੀਬਾੜੀ ਵਿਭਾਗ, ਜਲ ਸਪਲਾਈ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਗਰਮੀ ਦੇ ਮੌਸਮ ‘ਚ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਵੀ ਸਾਂਝੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜਨਤਕ ਸਥਾਨਾਂ ‘ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ।
  ਮੀਟਿੰਗ ਦੌਰਾਨ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਪੋਸਟਰ ਵੀ ਬਣਾਏ ਗਏ ਹਨ, ਜੋ ਗਰਮੀ ਦੇ ਮੌਸਮ ‘ਚ ਕੀ ਕਰਨ ਤੇ ਕੀ ਨਾ ਕਰਨ ਬਾਰੇ ਜਾਣਕਾਰੀ ਦਿੰਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਗਰਮੀ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਪੋਸਟਰ ਵੀ ਜਾਰੀ ਕੀਤਾ। ਮੀਟਿੰਗ ‘ਚ ਪੁਲਿਸ, ਨਗਰ ਨਿਗਮ, ਪੀ.ਪੀ.ਸੀ.ਬੀ., ਪਸ਼ੂ ਪਾਲਣ, ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਐਮ.ਓ ਮੌਜੂਦ ਸਨ।
ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜਾਗਰੂਕਤਾ ਪੋਸਟਰ ਜਾਰੀ ਕਰਦੇ ਹੋਏ।

Spread the love

Leave a Reply

Your email address will not be published. Required fields are marked *

Back to top button