Punjab-Chandigarh

ਪੰਜਾਬ ਪੁਲਿਸ ਵਲੋਂ ਔਰਤਾਂ ਲਈ ਮੈਡੀਕਲ ਕੈਂਪ, ਕੈਂਸਰ ਦੀ ਜਾਗਰੂਕਤਾ ਸਬੰਧੀ ਵਿਚਾਰ-ਚਰਚਾ ਕਰਵਾ ਕੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਚੰਡੀਗੜ੍ਹ, 8 ਮਾਰਚ:

 ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਉਣ ਦੇ ਮੱਦੇਨਜ਼ਰ `ਸਾਂਝ` ਦੇ ਬੈਨਰ ਹੇਠ ਵੱਖ ਵੱਖ ਗਤੀਵਿਧੀਆਂ ਜਿਨ੍ਹਾਂ ਵਿੱਚ ਸਾਰੇ ਜਿ਼ਲ੍ਹਿਆਂ ਵਿੱਚ ਕੈਂਸਰ, ਔਰਤਾਂ ਦੀ ਸਿਹਤ ਅਤੇ ਮਾਹਵਾਰੀ ਦੌਰਾਨ ਸਵੱਛਤਾ `ਤੇ ਵਿਚਰ ਚਰਚਾ ਅਤੇ ਮਹਿਲਾ ਪੁਲਿਸ ਕਰਮੀਆਂ ਸਮੇਤ ਔਰਤਾਂ ਲਈ ਮੈਡੀਕਲ ਅਤੇ ਸਿਹਤ ਜਾਂਚ ਕੈਂਪਾਂ ਆਦਿ ਸ਼ਾਮਲ ਹਨ, ਦਾ ਆਯੋਜਨ ਕਰਵਾਕੇ , ਹਫ਼ਤਾ ਭਰ ਚੱਲਣ ਵਾਲਾ ਇਹ ਸਮਾਗਮ ਮੰਗਲਵਾਰ ਨੂੰ ਸਮਾਪਤ ਕੀਤਾ।

 ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕੈਂਸਰ ਜਾਗਰੂਕਤਾ ਬਾਰੇ ਇੱਕ ਵੈਬੀਨਾਰ ਵੀ ਕਰਵਾਇਆ ਗਿਆ ਜਿਸ ਵਿੱਚ ਗ੍ਰੀਸੀਅਨ ਸੁਪਰ ਸਪੈਸ਼ਲਿਟੀ ਹਸਪਤਾਲ ਤੋਂ ਰੇਡੀਏਸ਼ਨ ਓਨਕੋਲੋਜਿਸਟ ਡਾ: ਰੂਪਾਲੀ ਅਗਰਵਾਲ ਨੇ ਮਹਿਲਾ ਪੁਲਿਸ ਕਰਮੀਆਂ ਨੂੰ ਛਾਤੀ ਦੇ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਣ ਲਈ ਪੌਸ਼ਟਿਕ ਭੋਜਨ ਦੇ ਸੇਵਨ ਬਾਰੇ ਜਾਗਰੂਕ ਕੀਤਾ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਔਰਤਾਂ ਨੂੰ ਸਮਰਪਿਤ ਇਸ ਵਿਸ਼ੇਸ਼ ਦਿਨ ਨੂੰ ਅਜਿਹੇ ਵਿਲੱਖਣ ਢੰਗ ਨਾਲ ਮਨਾਉਣ `ਤੇ ਸਾਰੇ ਸੀਪੀਜ਼/ਐਸਐਸਪੀਜ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸੀਪੀਜ਼/ਐਸਐਸਪੀਜ਼ ਵੱਲੋਂ ਆਪੋ-ਆਪਣੇ ਜਿ਼ਲ੍ਹਿਆਂ ਵਿੱਚ ਵਿਸ਼ੇਸ਼ ਤੌਰ ਤੇ ਔਰਤਾਂ ਦੀ ਸਿੱਖਿਆ ਅਤੇ ਸਸ਼ਕਤੀਕਰਨ ਲਈ  ਲੋੜੀਂਦੀ ਸਿੱਖਿਆ ਅਤੇ ਔਰਤਾਂ ਵਿਰੁੱਧ ਅਪਰਾਧਾਂ ਸਬੰਧੀ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕਰਾਉਣ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਵਾਇਆ।

ਉਨ੍ਹਾਂ ਕਿਹਾ ਕਿ ਕੁਝ ਜਿ਼ਿਲ੍ਹਆਂ ਵਿੱਚ ਸੀਪੀਜ਼/ਐਸਐਸਪੀਜ਼ ਵੱਲੋਂ ਔਰਤਾਂ ਨਾਲ ਸਬੰਧਤ ਸ਼ਿ਼ਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਰਾਹਤ ਕੈਂਪ ਵੀ ਲਗਾਏ ਗਏ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।

ਇਸ ਸਬੰਧੀ ਹੋਰ  ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਔਰਤਾਂ ਤੇ ਬੱਚਿਆਂ ਵਿਰੁੱਧ ਅਪਰਾਧ, ਵੀ. ਨੀਰਜਾ ਨੇ ਦੱਸਿਆ ਕਿ ਸਾਰੇ ਜਿ਼ਲ੍ਹਿਆਂ ਵਿੱਚ ਪੁਲਿਸ ਨੇ ਹਰ ਵਰਗ  ਦੀਆਂ ਔਰਤਾਂ ਤੱਕ ਪਹੁੰਚ ਕਰਕੇ ਅਤੇ ਉਨ੍ਹਾਂ ਨੂੰ ਔਰਤਾਂ ਵਿਰੁੱਧ ਅਪਰਾਧਾਂ ਨੂੰ ਰੋਕਣ ਅਤੇ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕਰਕੇ ਇਸ ਦਿਨ ਨੂੰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ।

ਉਨ੍ਹਾਂ ਕਿਹਾ ਕਿ ਸੂਬੇ ਦੇ 382 ਥਾਣਿਆਂ ਵਿੱਚ ਸਥਿਤ ਮਹਿਲਾ ਹੈਲਪ ਡੈਸਕਾਂ ਵਲੋਂ  ਅੱਜ ਤੋਂ ਅਗਲੇ 3 ਦਿਨਾਂ ਤੱਕ ਔਰਤਾਂ ਦੀ ਸੁਰੱਖਿਆ ਲਈ ਕਾਨੂੰਨ ਦੇ ਉਪਬੰਧਾਂ ਅਤੇ ਔਰਤਾਂ ਵਿਰੁੱਧ ਅਪਰਾਧਾਂ ਦੀ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਲੋਂ ਉਪਲਬਧ ਸਹੂਲਤਾਂ ਬਾਰੇ ਔਰਤਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ।

ਇਸੇ ਤਰ੍ਹਾਂ, ਪੰਜਾਬ ਪੁਲਿਸ ਦੇ ਕਮਿਊਨਿਟੀ ਪੁਲਿਸਿੰਗ ਵਿੰਗ  `ਸਾਂਝ` ਨੇ ਵੀ ਕਾਲਜਾਂ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਗੈਰ-ਸਰਕਾਰੀ ਸੰਸਥਾਵਾਂ, ਪ੍ਰਮੁੱਖ ਵਿਅਕਤੀਆਂ ਦੇ ਸਹਿਯੋਗ ਨਾਲ ਕਈ ਸਮਾਗਮ ਕਰਵਾਏ।

ਇਸ ਤੋਂ ਇਲਾਵਾ ਸਮਾਰੋਹ ਦੇ ਹਿੱਸੇ ਵਜੋਂ ਜਿ਼ਲ੍ਹਾ ਪੁਲਿਸ ਵੱਲੋਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ ਸੱਭਿਆਚਾਰਕ ਸਮਾਗਮ ਵੀ ਕਰਵਾਏ ਗਏ।

Spread the love

Leave a Reply

Your email address will not be published. Required fields are marked *

Back to top button