Punjab-Chandigarh
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਦੇਵੇਗੀ ਵੱਡਾ ਲਾਭ,
ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਸਬੰਧੀ ਇਕ ਨਵਾਂ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਮੁਤਾਬਕ 1 ਜਨਵਰੀ, 2016 ਤੋਂ 20 ਸਤੰਬਰ, 2021 ਦੌਰਾਨ ਪ੍ਰਮੋਟ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਰੱਕੀ ‘ਤੇ 15 ਫ਼ੀਸਦੀ ਦਾ ਵਾਧਾ ਦੇਣ ਦਾ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਵਿੱਤ ਵਿਭਾਗ ਵਲੋਂ ਸਾਰੇ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਪੱਤਰ ਭੇਜਿਆ ਹੈ
ਪੱਤਰ ‘ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸੋਧੀ ਹੋਈ ਤਨਖਾਹ ਦਾ ਲਾਭ, ਪ੍ਰਮੋਸ਼ਨ ਤੋਂ ਲੈਣ ਵਾਲਿਆਂ ਨੂੰ 15 ਫੀਸਦੀ ਵਾਧੇ ਦਾ ਕੋਈ ਏਰੀਅਰ ਨਹੀਂ ਮਿਲੇਗਾ।