ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਨਣ ਤੇ ਸਰਕਾਰੀ ਨੌਕਰੀਆਂ ‘ਚ ਔਰਤਾਂ ਲਈ 50 ਪ੍ਰਤੀਸ਼ਤ ਰਾਖਵਾਂਕਰਨ ਕੀਤਾ ਜਾਵੇਗਾ : ਜਥੇਦਾਰ ਚੀਮਾ
23 ਜਨਵਰੀ (ਫਤਿਹਗੜ੍ਹ ਸਾਹਿਬ ) ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਸਰਕਾਰ ਬਣਨ ਤੇ ਪ੍ਰੋਫੈਸ਼ਨਲ ਕਾਲਜਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 33 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਹਲਕੇ ਦੇ ਪਿੰਡ ਰੁੜਕੀ ਦੇ ਵਿਖੇ ਜਸਕੀਰਤ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਜਥੇਦਾਰ ਚੀਮਾ ਨੇ ਕਿਹਾ ਕਿ ਹਲਕਾ ਫਤਿਹਗਡ਼੍ਹ ਸਾਹਿਬ ਵਿਚ ਉਨ੍ਹਾਂ ਨੂੰ ਹਰੇਕ ਵਰਗ ਤੋਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਸਥਾਪਤ ਹੋਣ ਤੇ ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ ਘੱਟੋ ਘੱਟ ਪੰਜਾਹ ਪ੍ਰਤੀਸ਼ਤ ਰਾਖਵਾਂਕਰਨ ਕੀਤਾ ਜਾਵੇਗਾ ਤਾਂ ਜੋ ਹਰੇਕ ਵਿਭਾਗ ਵਿੱਚ ਔਰਤਾਂ ਨੂੰ ਬਰਾਬਰ ਦੀ ਨੁਮਾਇੰਦਗੀ ਮਿਲ ਸਕੇ । ਜਥੇਦਾਰ ਚੀਮਾ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੀ ਅਜਿਹੀ ਸਥਿਤੀ ਬਣ ਗਈ ਹੈ ਕਿ ਉਨ੍ਹਾਂ ਨੂੰ ਹਰ ਪਾਸਿਓਂ ਨਿਰਾਸ਼ਾ ਹੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ ਤੇ ਲੋਕ ਮੂੰਹ ਨਹੀਂ ਲਗਾ ਰਹੇ ।ਇਸ ਮੌਕੇ ਤੇ ਜਸਕੀਰਤ ਸਿੰਘ ਵੱਲੋਂ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ਤੇ ਪਿੰਡ ਰੁੜਕੀ ਪਰਵਾਸੀਆਂ ਵੱਲੋਂ ਸਨਮਾਨਤ ਕਰਦਿਆਂ ਕਿਹਾ ਕਿ ਜਥੇਦਾਰ ਚੀਮਾ ਨੂੰ ਹਰ ਪੱਖ ਤੋਂ ਵੱਡਾ ਸਮਰਥਨ ਦਿੱਤਾ ਜਾਵੇਗਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ, ਜ਼ਿਲ੍ਹਾ ਅਕਾਲੀ ਦਲ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਨਮੋਹਨ ਸਿੰਘ ਮਕਾਰੋਂਪੁਰ,ਬੀਬੀ ਅਮਰਜੀਤ ਕੌਰ ਸਰਪੰਚ, ਸਾਧੂ ਸਿੰਘ ਰੁਡ਼ਕੀ ਸਾਬਕਾ ਸਰਪੰਚ, ਰਵਿੰਦਰ ਕੌਰ, ਅਰਵਿੰਦਰ ਸਿੰਘ ਲੰਬਡ਼ਦਾਰ, ਮਲਕੀਤ ਸਿੰਘ, ਮਨਮੋਹਨ ਸਿੰਘ, ਅਜਾਇਬ ਸਿੰਘ, ਦਵਿੰਦਰ ਸਿੰਘ, ਬਲਜੀਤ ਸਿੰਘ, ਬਰਿੰਦਰ ਸਿੰਘ ਸੋਢੀ, ਗੁਰੀ ਨਲੀਨਾ, ਮਹਿੰਦਰ ਸਿੰਘ ਬਾਗੜੀਆ, ਇਕਬਾਲ ਸਿੰਘ, ਸਿੰਘ, ਸੁਰਿੰਦਰ ਸਿੰਘ ਸੁਹਾਗਹੇੜੀ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ ।