Punjab-Chandigarh

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਅਪ੍ਰੈਲ ਨੂੰ

ਪਟਿਆਲਾ, 15 ਅਪ੍ਰੈਲ:
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਜੀ.ਸੀ.ਐਮ. ਕਾਨਵੈਂਟ ਸਕੂਲ ਦਾ ਪਲੇਸਮੈਂਟ ਕੈਂਪ ਮਿਤੀ 17 ਅਪ੍ਰੈਲ 2023 ਨੂੰ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਪੀ.ਜੀ.ਟੀ. ਅਧਿਆਪਕਾਂ ਜਿਵੇਂ ਕਿ ਕੈਮਿਸਟਰੀ ਅਤੇ ਬਾਇਉਲੋਜੀ ਦੀਆਂ ਖਾਲੀ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਜਿਨ੍ਹਾਂ ਉਮੀਦਵਾਰ ਨੇ  ਐਮ.ਐਸ.ਸੀ ਅਤੇ ਬੀ.ਐਡ ਪਾਸ ਕੀਤੀ ਹੋਵੇ ਅਤੇ ਉਹਨਾਂ ਦੀ ਉਮਰ 18 ਸਾਲ ਤੋਂ ਉਪਰ ਹੋਵੇ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਮਿਤੀ 17-04-2023 (ਸੋਮਵਾਰ) ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਪਹੁੰਚ ਕੇ ਪਲੇਸਮੈਂਟ ਕੈਂਪ ’ਚ ਹਿੱਸਾ ਲੈ ਸਕਦੇ ਹਨ।
ਸਿੰਪੀ ਸਿੰਗਲਾ ਨੇ ਕਿਹਾ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਆਈ.ਡੀ. ਪਰੂਫ਼ ਅਤੇ ਰਿਜ਼ਊਮ ਨਾਲ ਲੈ ਕੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਰੋਜ਼ਗਾਰ ਬਿਊਰੋ ਦੀ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Spread the love

Leave a Reply

Your email address will not be published. Required fields are marked *

Back to top button