Punjab-ChandigarhTop NewsUncategorized

ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲਿਆ

Harpreet Kaur (TMT)

ਚੰਡੀਗੜ੍ਹ, 1 ਜੂਨ

ਪੰਜਾਬ ਵਜ਼ਾਰਤ ਵਿੱਚ ਸ਼ਾਮਲ ਹੋਏ ਨਵੇਂ ਮੈਂਬਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲਿਆ।

ਸ. ਖੁੱਡੀਆ ਨੇ ਸਾਥੀ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਤੇ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕਾਂ ਜਗਰੂਪ ਸਿੰਘ ਗਿੱਲ, ਪ੍ਰੋ ਬਲਜਿੰਦਰ ਕੌਰ, ਗੁਰਦਿੱਤ ਸਿੰਘ ਸੇਖੋਂ, ਰਜਨੀਸ਼ ਦਹੀਆ, ਜਗਦੀਪ ਗੋਲਡੀ ਕੰਬੋਜ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਦਵਿੰਦਰ ਸਿੰਘ ਲਾਡੀ ਢੌੰਸ, ਨਰਿੰਦਰ ਪਾਲ ਸਿੰਘ ਸਵਨਾ, ਅਮਨਦੀਪ ਗੋਲਡੀ ਮੁਸਾਫਿਰ, ਮਨਜਿੰਦਰ ਸਿੰਘ ਲਾਲਪੁਰਾ ਤੇ ਸਰਵਣ ਸਿੰਘ ਧੁੰਨ ਦੀ  ਹਾਜ਼ਰੀ ਵਿੱਚ ਅਹੁਦਾ ਸਾਂਭਿਆ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਸ. ਖੁੱਡੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ. ਖੁੱਡੀਆਂ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਤੀਬਾੜੀ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਆਰੰਭੇ ਕੰਮਾਂ ਨੂੰ ਅੱਗੇ ਲਿਜਾਣ ਲਈ ਪੂਰੀ ਮਿਹਨਤ ਕਰਨਗੇ।

ਇਸ ਮੌਕੇ ਹਾਜ਼ਰ ਲੰਬੀ ਹਲਕੇ ਤੋਂ ਪਾਰਟੀ ਅਹੁਦੇਦਾਰ ਤੇ ਵਰਕਰਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ ਲੰਬੀ ਹਲਕੇ ਤੋਂ ਵਿਧਾਇਕ ਸ. ਖੁੱਡੀਆਂ ਨੂੰ ਕੈਬਨਿਟ ਮੰਤਰੀ ਬਣਾ ਕੇ ਪੇਂਡੂ ਖ਼ਿੱਤੇ ਤੇ ਕਿਸਾਨਾਂ ਨਾਲ ਜੁੜੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ।
——

Spread the love

Leave a Reply

Your email address will not be published. Required fields are marked *

Back to top button