ਹਰ ਘਰ `ਚ ਝੰਡਾ ਲਹਿਰਾਉਣ ਦੇ ਨਾਲ-ਨਾਲ ਮਨਾਇਆ ਜਾਵੇਗਾ 75ਵਾਂ ਆਜ਼ਾਦੀ ਦਿਵਸ: ਮਹਿਤਾ, ਸ਼ੇਰਮਾਜਰਾ
ਆਮ ਆਦਮੀ ਪਾਰਟੀ ਦੇ ਵਰਕਰ ਅੱਜ ਘਰ-ਘਰ ਵੰਡਣਗੇ ਤਿਰੰਗਾ
Ajay Verma (The Mirror Time)
ਪਟਿਆਲਾ
ਆਮ ਆਦਮੀ ਪਾਰਟੀ ਪਟਿਆਲਾ ਦੀ ਸ਼ਹਿਰੀ ਅਤੇ ਦਿਹਾਤੀ ਟੀਮ ਵੱਲੋਂ ਹਰ ਘਰ ਵਿੱਚ ਝੰਡਾ ਲਹਿਰਾਉਣ ਦੇ ਮਕਸਦ ਨਾਲ 14 ਅਗਸਤ ਨੂੰ ਝੰਡਾ ਵੰਡਣ ਦੀ ਰਸਮ ਅਦਾ ਕੀਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਪਟਿਆਲੇ ਵਾਸੀਆਂ ਵਿੱਚ ਵੱਡੀ ਗਿਣਤੀ ਵਿੱਚ ਝੰਡੇ ਵੰਡੇ ਜਾਣਗੇ ਅਤੇ 75ਵਾਂ ਅੰਮ੍ਰਿਤ ਮਹੋਤਸਵ ਮਨਾਉਣ ਦੇ ਨਾਲ-ਨਾਲ ਹਰ ਘਰ ਵਿੱਚ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਜਾਵੇਗੀ ਜਾਣਕਾਰੀ ਦਿੰਦਿਆਂ ‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਝੰਡਾ ਵੰਡਣ ਦੀ ਰਸਮ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਹੈ। ਜਿਸ ਨਾਲ ਜਿੱਥੇ ਹਰ ਘਰ ਵਿੱਚ ਝੰਡਾ ਲਹਿਰਾਉਣ ਦਾ ਮਕਸਦ ਪੂਰਾ ਹੋਵੇਗਾ, ਉੱਥੇ ਹੀ ਪੰਜਾਬ ਸਮੇਤ ਦੇਸ਼ ਭਰ ਵਿੱਚ ਆਜ਼ਾਦੀ ਦਾ 75ਵਾਂ ਜਸ਼ਨ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਵੀ ਘਰ-ਘਰ ਝੰਡਾ ਲਹਿਰਾ ਕੇ ਇਸ ਅਜ਼ਾਦੀ ਅੰਮ੍ਰਿਤ ਮਹੋਤਸਵ ਨੂੰ ਪੂਰਨ ਤੌਰ `ਤੇ ਸਫਲ ਬਣਾਉਣ `ਚ ਯੋਗਦਾਨ ਪਾਉਣਗੇ। ਮਹਿਤਾ ਅਤੇ ਸ਼ੇਰਮਾਜਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਸਿਰਫ ਵਿਕਾਸ ਹੈ। ਜਿਸ ਲਈ `ਆਪ` ਪਾਰਟੀ ਸ਼ੁਰੂ ਤੋਂ ਹੀ ਸੰਘਰਸ਼ ਕਰਦੀ ਆ ਰਹੀ ਹੈ ਅਤੇ ਹੁਣ ਇਸ ਮੁੱਦੇ ਨੂੰ ਅੱਗੇ ਲੈ ਕੇ ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਟਿਆਲਾ `ਚ ਆਮ ਆਦਮੀ ਪਾਰਟੀ ਸ਼ਹਿਰੀ ਦਾ ਦਫਤਰ ਵੀ ਖੋਲ੍ਹਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਲੈ ਕੇ `ਆਪ` ਪਾਰਟੀ ਦੇ ਦਫ਼ਤਰ ਪਹੁੰਚਣ, ਜਿੱਥੇ ਉਨ੍ਹਾਂ ਦੀ ਗੱਲ ਸੁਣ ਕੇ ਹੱਲ ਕਰਨ ਦੀ ਹਰ ਸੰਭਵ ਕੋਸਿ਼ਸ਼ ਕੀਤੀ ਜਾਵੇਗੀ।