Punjab-ChandigarhUncategorized
ਐਸ.ਡੀ.ਐਮ ਵੱਲੋਂ ਸਵੱਛਤਾ ਮੁਹਿੰਮ ਤਹਿਤ ਰਾਜਪੁਰਾ ‘ਚ ਸਫਾਈ ਕਰਮਚਾਰੀਆਂ ਦੀ ਹਾਜਰੀ ਦਾ ਨਿਰੀਖਣ
ਰਾਜਪੁਰਾ, 26 ਮਈ:
ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਨੇ ਸਵੱਛਤਾ ਅਭਿਆਨ ਤਹਿਤ ਰਾਜਪੁਰਾ ਸ਼ਹਿਰ ਵਿਖੇ ਸਫਾਈ ਦੇ ਕੰਮਾਂ ਅਤੇ ਇਸ ਕੰਮ ਲਈ ਤਾਇਨਾਤ ਸਫ਼ਾਈ ਕਰਮਚਾਰੀਆਂ ਦੀ ਸਵੇਰੇ 7.15 ਵਜੇ ਹਾਜਰੀ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਨਗਰ ਕੌਸਲ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਚੌਧਰੀ ਵੀ ਨਾਲ ਸਨ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸਫ਼ਾਈ ਕਰਮਚਾਰੀ ਆਪਣੀ ਡਿਊਟੀ ‘ਤੇ ਹਾਜਰ ਸਨ।
ਉਨ੍ਹਾਂ ਦੱਸਿਆ ਕਿ ਜਿਹੜੇ ਸਫਾਈ ਕਰਮਚਾਰੀ ਗ਼ੈਰ-ਹਾਜਰ ਪਾਏ ਗਏ ਉਨ੍ਹਾਂ ਨੂੰ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਰਹੇ।ਉਨ੍ਹਾਂ ਕਿਹਾ ਕਿ ਰਾਜਪੁਰਾ ਸ਼ਹਿਰ ਨੂੰ ਹੋਰ ਖ਼ੂਬਸੂਰਤ ਬਨਾਉਣ ਲਈ ਸਵੱਛਤਾ ਅਭਿਆਨ ਤਹਿਤ ਚੈਕਿੰਗ ਲਗਾਤਾਰ ਜਾਰੀ ਰਹੇਗੀ। ਐਸ.ਡੀ.ਐਮ. ਨੇ ਰਾਜਪੁਰਾ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਵੱਛਤਾ ਅਭਿਆਨ ਤਹਿਤ ਨਗਰ ਕੌਸਲ, ਰਾਜਪੁਰਾ ਦਾ ਸਹਿਯੋਗ ਦਿੱਤਾ ਜਾਵੇ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖ ਰੱਖਿਆ ਜਾਵੇ।