Punjab-ChandigarhTop News

ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਸਥਿਤੀ ਦਾ ਜਾਇਜ਼ਾ ਲਿਆ

ਚੰਡੀਗੜ੍ਹ, 10 ਮਈ: ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਬੀਤੀ ਰਾਤ ਹੋਏ ਧਮਾਕੇ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਘਟਨਾ ਦੀ ਤਹਿ ਤੱਕ ਪਹੁੰਚ ਕੀਤੀ ਜਾ ਸਕੇ।

ਅੱਜ ਸਵੇਰੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਕੁਝ ਦੁਸ਼ਮਣ ਤਾਕਤਾਂ ਸੂਬੇ ਭਰ ਵਿੱਚ ਗੜਬੜ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਜੋ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋ ਸਕਣਗੀਆਂ।

ਇਸ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਹੋਰ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਜੋ ਪੁਲਿਸ ਇਸ ਅਣਸੁਖਾਵੀਂ ਘਟਨਾ ਦੀਆਂ ਜੜ੍ਹਾਂ ਤੱਕ ਪਹੁੰਚ ਸਕੇ।

ਇਸ ‘ਤੇ ਭਰੋਸਾ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਜਾਵੇਗਾ ਅਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਹੋਰ ਅਜਿਹੇ ਸਮਾਜ ਵਿਰੋਧੀ ਅਨਸਰ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜਾਮ ਨਾ ਦੇਣ।

ਮੀਟਿੰਗ ਵਿੱਚ ਸ਼ਾਮਿਲ ਹੋਰ ਪ੍ਰਮੁੱਖ ਹਸਤੀਆਂ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡੀਜੀਪੀ ਵੀ.ਕੇ. ਭਾਵਰਾ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਐਸ.ਐਸ. ਸ੍ਰੀਵਾਸਤਵਾ ਸ਼ਾਮਲ ਸਨ।    

Spread the love

Leave a Reply

Your email address will not be published. Required fields are marked *

Back to top button