Punjab-Chandigarh
ਵਰਲਡ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਨੂੰ ਸਮਰਪਿਤ ਕੁਇਜ ਮੁਕਾਬਲੇ ਦਾ ਆਯੋਜਨ

ਸ੍ਰੀ ਗੂਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵਲੋਂ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਨੂੰ ਸਮਰਪਿਤ ਕੁਇਜ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੁੱਲ 10 ਟੀਮਾਂ ਨੇ ਭਾਗ ਲਿਆ। ਇਹ ਮੁਕਾਬਲਾ ਦੋ ਰਾਉਂਡਾ ਵਿਚ ਸੰਪੂਰਨ ਹੋਇਆ। ਇਸ ਕੁਇਜ ਮੁਕਾਬਲੇ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵਾਤਾਵਰਨ ਸਾਂਭ – ਸੰਭਾਲ ਅਤੇ ਸੁਰੱਖਿਆ ਸੰਬੰਧੀ ਜਾਗਰੂਕ ਕਰਨਾ ਸੀ। ਇਸ ਮੁਕਾਬਲੇ ਦਾ ਥੀਮ” ਸਿਰਫ ਇਕ ਧਰਤੀ” ਸੀ ਜੋ ਕਿ ਸਾਲ 2022 ਲਈ ਯੂਨਾਇਟਿਡ ਨੇਸ਼ਨਸ ਵਲੋਂ ਨਿਰਧਾਰਿਤ ਕੀਤਾ ਗਿਆ ਹੈ। ਅੰਤ ਵਿਚ ਜੇਤੂ ਟੀਮ ਨੂੰ ਸਰਟੀਫਿਕੇਟ ਅਤੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਵਿਭਾਗ ਦੇ ਸਾਰੇ ਅਧਿਆਪਕ ਅਤੇ ਵਿਦਿਆਰਥੀ ਹਾਜਰ ਰਹੇ।ਵਿਭਾਗ ਇੰਚਾਰਜ ਸ਼੍ਰੀਮਤੀ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਵਿਚ ਭਾਗ ਲੈਣ ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਅਜਿਹੇ ਅਕਾਦਮਿਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।