Punjab-ChandigarhTop News

ਡਿਪਟੀ ਕਮਿਸ਼ਨਰ ਨੇ ਪਲੇਸਮੈਂਟ ਕੈਂਪ ‘ਚ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਟਿਆਲਾ, 27 ਸਤੰਬਰ:
ਸਰਕਾਰੀ ਆਈ.ਟੀ.ਆਈ ਵਿਖੇ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੜਾਈ ਕਰਨ ਉਪਰੰਤ ਰੋਜ਼ਗਾਰ ਮਿਲਣ ਨਾਲ ਜਿਥੇ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਹੁੰਦਾ ਹੈ ਉਥੇ ਹੀ ਰੋਜ਼ਗਾਰ ਦੇ ਹੋਰ ਬਿਹਤਰ ਮੌਕੇ ਪ੍ਰਦਾਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿੱਤਾ ਮੁਖੀ ਕੋਰਸ ਕਰਨ ਵਾਲੇ ਨੌਜਵਾਨਾਂ ਕੋਲ ਰੋਜ਼ਗਾਰ ਦੇ ਬਿਹਤਰ ਮੌਕੇ ਹੁੰਦੇ ਹਨ ਤੇ ਅਜਿਹੇ ਪਲੇਸਮੈਂਟ ਕੈਂਪ ਰਾਹੀਂ ਵੱਡੀਆਂ ਕੰਪਨੀਆਂ ਨੂੰ ਹੁਨਰਮੰਦ ਸਟਾਫ਼ ਮਿਲ ਜਾਂਦਾ ਹੈ।
  ਸਮਾਗਮ ਦੌਰਾਨ ਆਈ.ਟੀ.ਆਈ. ਦੇ ਡਿਪਟੀ ਡਾਇਰੈਕਟਰ -ਕਮ- ਪ੍ਰਿੰਸੀਪਲ ਡਾ: ਵੀ.ਕੇ. ਬਾਂਸਲ ਨੇ ਪੁੱਜੀਆਂ ਸਖਸ਼ੀਅਤਾਂ ਦਾ ਇਥੇ ਪੁੱਜਣ ਉਤੇ ਨਿੱਘਾ ਸਵਾਗਤ ਕੀਤਾ ਅਤੇ ਆਈ.ਟੀ.ਆਈ. ਪਟਿਆਲਾ ਵਿਖੇ ਚੱਲ ਰਹੀਆਂ ਟਰੇਡਾਂ, ਪਲੇਸਮੈਂਟ, ਚੰਗੇ ਨਤੀਜਿਆਂ ਅਤੇ ਹੋਰ ਉਪਲਬਧੀਆਂ ਬਾਰੇ ਸੰਖੇਪ ਵਿੱਚ ਜਾਣਕਾਰੀ ਸਬੰਧੀ ਪ੍ਰੈਜਨਟੇਸ਼ਨ ਦਿੱਤੀ। ਵਾਈਸ ਪ੍ਰਿੰਸੀਪਲ ਯੁਧਜੀਤ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਮਾਰੂਤੀ ਸਾਜ਼ੂਕੀ ਲਿਮਟਿਡ ਕੰਪਨੀ ਵੱਲੋਂ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ, ਮਨਮੋਹਨ ਸਿੰਘ ਪ੍ਰਿੰਸੀ: ਸਰਕਾਰੀ ਆਈ.ਟੀ.ਆਈ., ਪਟਿਆਲਾ (ਇਸਤਰੀਆਂ), ਡੀ.ਪੀ.ਸਿੰਘ ਟੀ.ਓ., ਸੰਜੇ ਧੀਰਜ ਟੀ.ਓ., ਬਲਵੰਤ ਸਿੰਘ ਟੀ.ਓ., ਹਰਪਾਲ ਸਿੰਘ , ਵਿਨੈ ਕੁਮਾਰ, ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ ਪਲੇਸਮੈਂਟ ਅਫ਼ਸਰ, ਮਨਪ੍ਰੀਤ ਸਿੰਘ ਕੋਆਰਡੀਨੇਟਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button