ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਪਸ਼ਟ ਤੌਰ ਤੇ ਸੱਤਾ ‘ਚ ਆਵੇਗੀ : ਜਗਦੀਪ ਚੀਮਾ

22 ਫਰਵਰੀ (ਫਤਹਿਗੜ੍ਹ ਸਾਹਿਬ) 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਹੋਏ ਮਤਦਾਨ ਕਰਕੇ ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸੱਤਾ ਵਿੱਚ ਆਵੇਗੀ, ਜਿਸ ਤੇ ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੋਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਜਥੇਦਾਰ ਚੀਮਾ ਨੇ ਇਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਡੂੰਘਾਈ ਨਾਲ ਵਿਚਾਰ ਵਟਾਂਦਰਾ ਵੀ ਕੀਤਾ । ਜਥੇਦਾਰ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਚੋਣਾਂ ਦੌਰਾਨ ਕੀਤੀ ਗਈ ਕੰਪੇਨ ਵਿੱਚ ਹਲਕਾ ਨਿਵਾਸੀਆਂ ਵੱਲੋਂ ਭਰਪੂਰ ਸਹਿਯੋਗ ਅਤੇ ਸਮਰਥਨ ਦੇਖਣ ਨੂੰ ਮਿਲਿਆ ਅਤੇ ਹਲਕਾ ਨਿਵਾਸੀਆਂ ਵੱਲੋਂ ਮਿਲੇ ਉਤਸ਼ਾਹ ਪ੍ਰੇਮ ਅਤੇ ਸਹਿਯੋਗ ਨੂੰ ਦੇਖਦਿਆਂ ਸਪੱਸ਼ਟ ਤੌਰ ਤੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਵੇਗੀ । ਜਥੇਦਾਰ ਚੀਮਾ ਨੇ ਕਿਹਾ ਕਿ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਦਿਨ ਰਾਤ ਇਕ ਕਰਕੇ ਮਿਹਨਤ ਕੀਤੀ ਗਈ ਹੈ ਜਿਸਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਯੂਥ ਵਿੰਗ ਦਿਹਾਤੀ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੀਨੀਅਰ ਅਕਾਲੀ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਹਰਵਿੰਦਰ ਸਿੰਘ ਬੱਬਲ, ਗੁਰਮੀਤ ਸਿੰਘ ਸੋਨੂੰ ਚੀਮਾ, ਨਰਿੰਦਰ ਸਿੰਘ ਰਸੀਦਪੁਰਾ, ਜੈ ਸਿੰਘ ਵਾਲਾ, ਸੰਜੀਵਨ ਸਿੰਘ ਸਾਨੀਪੁਰ, ਬਲਵਿੰਦਰ ਸਿੰਘ ਸਹਾਰਨ, ਬਰਿੰਦਰ ਸਿੰਘ ਢਿੱਲੋਂ ਐਡਵੋਕੇਟ, ਜ਼ੈਲਦਾਰ ਸੁਖਵਿੰਦਰ ਸਿੰਘ, ਰਿੰਕੂ ਢੀਂਡਸਾ, ਜਥੇਦਾਰ ਸਵਰਨ ਸਿੰਘ ਗੋਪਾਲੋਂ ਸਮੇਤ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ ।