ਜਨਹਿੱਤ ਸੰਮਤੀ ਵਲੋ ਜਰੂਰਤਮੰਦ ਲੜਕੀ ਨੂੰ ਵਿਆਹ ਲਈ ਸਮਾਨ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇ ਕੇ ਮੱਦਦ ਕੀਤੀ ਗਈ

Patiala Keshav Kumar
ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਜੀ ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ ਪਟਿਆਲਾ ਵਿਖੇ ਇਕ ਲੜਕੀ ਦੇ ਵਿਆਹ ਅਤੇ ਛੇ ਪਰਿਵਾਰਾਂ ਨੂੰ ਰਾਸ਼ਨ ਦੇ ਕੇ ਮੱਦਦ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਬਲਜਿੰਦਰ ਸ਼ਰਮਾ ਪੰਜੋਲਾ ਕੋਆਰਡੀਨੇਟਰ ਜੱਗ ਬਾਣੀ ਪੰਜਾਬ ਕੇਸਰੀ ਪਟਿਆਲਾ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆਂ ਬਲਜਿੰਦਰ ਸ਼ਰਮਾ ਨੇ ਕਿਹਾ ਕਿ ਜਨਹਿੱਤ ਸੰਮਤੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣਾ ਸ਼ਲਾਘਾਯੋਗ ਉਪਰਾਲਾ ਹੈ ਇਸ ਤੋਂ ਇਲਾਵਾ ਸੰਸਥਾ ਵਲੋਂ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਉੱਤਮ ਸਮਾਜ ਸੇਵਾ ਹੈ ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਜੀ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਪਾਰਕਾ ਦੀ ਸਾਭ ਸੰਭਾਲ ਕਰਨੀ, ਲੋੜਵੰਦ ਲੜਕੀਆਂ ਦੇ ਵਿਆਹਾ ਵਿਚ ਮਦਦ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦਾਂ ਦੀ ਮਦਦ ਲਈ ਪੰਜ ਫਰੀ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜ਼ਾਂ ਲਈ ਵੀਲਚੇਅਰ, ਟਰਾਈਸਾਈਕਲ, ਮੁਫ਼ਤ ਦੀਵਾਈਆ ਦੇਣੀਆਂ ਬਹੁਤ ਪ੍ਰਸੰਸਾਯੋਗ ਹੈ, ਉਹਨਾਂ ਕਿਹਾ ਕਿ ਜਨਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਇਸ ਮੌਕੇ ਜਨਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਜੀ ਵਲੋਂ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ, ਅਤੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਲਈ ਹਰ ਸੰਭਵ ਮਦਦ ਕਰਦੀ ਰਹੇਗੀ। ਇਸ ਮੌਕੇ ਜਨਹਿੱਤ ਸੰਮਤੀ ਤੇ ਸੁਰਵਿੰਦਰ ਸਿੰਘ ਛਾਬੜਾ, ਚਮਨ ਲਾਲ ਗਰਗ, ਪੀ ਕੇ ਜੈਨ, ਐੱਸ ਪੀ ਗੁਪਤਾ, ਰਵਿੰਦਰ ਸਿੰਘ ਰਵੀ, ਨਵਨੀਤ ਰਿਸ਼ੀ, ਭਗਵਾਨ ਦਾਸ ਛਾਬੜਾ, ਸ੍ਰੀਮਤੀ ਅਮਰਜੀਤ ਸਾਹੀਵਾਲ ਜਤਵਿੰਦਰ ਗਰੇਵਾਲ, ਐਸ ਪੀ ਪਰਾਸ਼ਰ, ਸਤੀਸ਼ ਜੋਸੀ, ਨੇ ਸ਼ਿਰਕਤ ਕੀਤੀ,