Punjab-Chandigarh

ਜਥੇਦਾਰ ਚੀਮਾ ਨੇ ਕਿਸਾਨੀ ਸੰਘਰਸ਼ ‘ਚ ਯੋਗਦਾਨ ਪਾਉਣ ਵਾਲੇ ਪਿੰਡ ਜੱਲ੍ਹਾ ਦੇ  ਕਿਸਾਨ ਬੰਤ ਸਿੰਘ ਨੂੰ ਕੀਤਾ ਸਨਮਾਨਤ

13 ਫਰਵਰੀ (ਫਤਿਹਗੜ੍ਹ ਸਾਹਿਬ)  ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਲੰਮਾ ਸਮਾਂ ਸੰਘਰਸ਼ ਕਰ ਰਹੇ ਕਿਸਾਨ ਬੰਤ ਸਿੰਘ ਨੂੰ  ਪਿੰਡ ਜੱਲ੍ਹਾ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ    ਲੱਡੂਆਂ ਨਾਲ ਤੋਲ  ਕੇ ਸਨਮਾਨਿਤ ਕੀਤਾ ਗਿਆ  । ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਉਮੀਦਵਾਰ  ਜਥੇਦਾਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਕਿਸਾਨਾਂ ਅੱਗੇ ਝੁਕ ਕੇ ਰੱਦ ਕਰਨ ਲਈ ਮਜਬੂਰ ਹੋਣਾ ਪਿਆ, ਜਿਸ ਵਿੱਚ 700  ਦੇ ਲਗਭਗ ਕਿਸਾਨਾਂ ਨੂੰ ਆਪਣੀਆਂ ਜਾਨਾਂ ਤੱਕ ਗਵਾਉਣੀਆਂ ਪਈਆਂ । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਦੀ ਆਪਣੀ ਪਾਰਟੀ ਹੈ ਜੋ ਕਿਸਾਨਾਂ ਦੀ ਸਹੀ ਤਰਜਮਾਨੀ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਜਥੇਦਾਰ ਚੀਮਾ ਨੇ ਕਿਹਾ ਕਿ ਪਿਛਲੀਆਂ ਲੱਗੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਝੂਠੇ ਵਾਅਦੇ ਅਤੇ ਜਨਤਾ ਨੂੰ ਲਾਰਿਆਂ ਵਿਚ ਲਾ ਕੇ ਸਰਕਾਰ ਤਾਂ ਬਣਾ ਲਈ ਪ੍ਰੰਤੂ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ  । 
ਉਨ੍ਹਾਂ ਕਿਹਾ ਕਿ ਇਨ੍ਹਾਂ ਵਾਅਦਿਆਂ ਅਤੇ ਲਾਰਿਆਂ ਤੋਂ ਅੱਕੀ ਹੋਈ ਪੰਜਾਬ ਦੀ ਜਨਤਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀ ਤਰੀਕ ਨੂੰ ਉਡੀਕ ਰਹੀ ਹੈ ਤਾਂ ਜੋ ਕਾਂਗਰਸ ਪਾਰਟੀ ਨੂੰ ਚਲਦਾ ਕੀਤਾ ਜਾ ਸਕੇ  । ਇਸ ਮੋਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਵਿੰਦਰ ਸਿੰਘ ਰਵੀ ਜੱਲਾ, ਕਰਮਜੀਤ ਸਿੰਘ ਰਵੀ, ਗੁਰਜੰਟ ਸਿੰਘ ਜੱਲ੍ਹਾ ਲੰਬੜਦਾਰ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਗੁਰਿੰਦਰ ਸਿੰਘ ਲਾਡੀ ਅਤੇ ਹੋਰ  ਨਗਰ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ  ।

Spread the love

Leave a Reply

Your email address will not be published. Required fields are marked *

Back to top button