Punjab-Chandigarh

ਕਾਂਗਰਸ ਨੇ ਦਲਿਤ ਵਰਗ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ : ਚੰਦੂਮਾਜਰਾ

12 ਫਰਵਰੀ (ਬਹਾਦਰਗੜ੍ਹ) : ਕਾਂਗਰਸੀ ਆਗੂਆਂ ਵਲੋਂ ਧੜਾਧੜ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਦੀ ਹਲਕਾ ਸਨੌਰ ’ਚ ਹਾਲਤ ਦਿਨੋਂ ਦਿਨ ਖਸਤਾ ਹੁੰਦੀ ਜਾ ਰਹੀ ਹੈ। ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਦੇ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਸ. ਵਿਕਰਮ ਸਿੰਘ ਆਪਣੇ ਸੈਂਕੜੇ ਸਾਥੀਆਂ ਸਣੇ ਕਾਂਗਰਸ ਨੂੰ ਅਲਵਿਦਾ ਆਖ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਪਾਰਟੀ ਵਿਚ ਸ਼ਾਮਲ ਹੋਣ ’ਤੇ ਸ. ਵਿਕਰਮ ਸਿੰਘ ਨੂੰ ਜੀ ਆਇਆਂ ਆਖਦਿਆਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਕਦੇ ਵੀ ਆਪਣੇ ਮਿਹਨਤੀ ਵਰਕਰਾਂ ਦੀ ਸਾਰ ਨਹੀਂ ਲਈ। ਉਨ੍ਹਾਂ ਆਖਿਆ ਕਿ ਦਲਿਤ ਵਰਗ ਨੂੰ ਸਿਰਫ਼ ਆਪਣੇ ਵੋਟ ਬੈਂਕ ਵਜੋਂ ਇਸਤੇਮਾਲ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਦਲਿਤ ਵਰਗ ਇਸ ਵਾਰ ਮੂੰਹ ਨਹੀਂ ਲਗਾਵੇਗਾ । ਉਨ੍ਹਾਂ ਆਖਿਆ ਕਿ ਦਲਿਤ ਵਰਗ ਲਈ ਪਿਛਲੀਆਂ ਅਕਾਲੀ ਸਰਕਾਰਾਂ ਸਮੇਂ ਸ਼ੁਰੂ ਕੀਤੀਆਂ ਰਾਹਤ ਸਕੀਮਾਂ ’ਤੇ ਕੈਂਚੀ ਫੇਰ ਕੇ ਕਾਂਗਰਸ ਸਰਕਾਰ ਨੇ ਗਰੀਬ ਦੇ ਮੂੰਹ ’ਚੋਂ ਬੁਰਕੀ ਖੋਹਣ ਵਾਲਾ ਕੰਮ ਕੀਤਾ ਹੈ।
ਉਨ੍ਹਾਂ ਆਖਿਆ ਕਿ ਅਕਾਲੀ ਸਰਕਾਰ ਆਉਣ ’ਤੇ ਜਿਥੇ ਨੀਲਾ ਕਾਰਡ ਧਾਰਕ ਬੀਬੀਆਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਵਜੋਂ ਦਿੱਤਾ ਜਾਵੇਗਾ ਉਥੇ ਹੀ 400 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾਣ ਦੇ ਨਾਲ ਨਾਲ ਕਾਂਗਰਸੀਆਂ ਵਲੋਂ ਕੱਟੇ ਨੀਲੇ ਤੇ ਪੀਲੇ ਕਾਰਡਾਂ ਨੂੰ ਮੁੜ ਬਹਾਲ ਕੀਤਾ ਜਾਵੇਗਾ।
ਇਸ ਮੌਕੇ ਓਐਸਡੀ ਜਗਜੀਤ ਸਿੰਘ ਕੋਹਲੀ, ਕੁਲਦੀਪ ਸਿੰਘ ਹਰਪਾਲਪੁਰ, ਸਰਤਾਜ ਸਿੰਘ ਬਹਾਦਰਗੜ੍ਹ, ਨਵੀਨ ਸ਼ਰਮਾ, ਸਤਨਾਮ ਸਿੰਘ ਸੱਤਾ, ਬੀਬੀ ਬਲਵੀਰ ਕੌਰ ਘੁੰਮਣ, ਗੁਰਦੀਪ ਸਿੰਘ, ਬਲਕਾਰ ਸਿੰਘ ਸਰਪੰਚ, ਬਾਜਵਾ ਪੀਰ ਕਲੋਨੀ, ਗੁਰਦੀਪ ਸਿੰਘ ਸ਼ੇਖੂਪੁਰ, ਜਤਿੰਦਰ ਗਿੱਲ ਵੀ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button