Punjab-ChandigarhTop News
ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
Harpreet Kaur ( The Mirror Time )
ਪਟਿਆਲਾ, 30 ਨਵੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜੌਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 28 ਜਨਵਰੀ 2023 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।