Punjab-Chandigarh
ਵੋਟਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਵੱਲੋਂ ਪੰਡਿਤ ਦੀ ਮੌਜੂਦਗੀ ‘ਚ ਕਾਲਾ “ਕੱਟਾ ਦਾਨ”

ਪਾਰਟੀਆਂ ਪ੍ਰਚਾਰ ਵਿੱਚ ਆਪਣੀ ਪੂਰੀ ਵਾਹ ਲਾ ਰਹੀਆਂ ਹਨ। ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦਾਨ-ਪੁੰਨ ਦੇ ਰਸਤੇ ਉਤੇ ਵੀ ਤੁਰ ਪਏ ਹਨ।
ਉਨ੍ਹਾਂ ਨੇ ਆਪਣੀ ਪਟਿਆਲਾ ਰਿਹਾਇਸ਼ ਨਿਊ ਮੋਤੀ ਮਹਿਲ ਵਿਖੇ ਪੰਡਿਤ ਦੀ ਮੌਜੂਦਗੀ ਵਿਚ ਇਕ ਕਾਲਾ ਕੱਟਾ ਦਾਨ ਕੀਤਾ ਹੈ। ਬੁੱਧਵਾਰ ਨੂੰ ਕਾਲਾ ਕੱਟਾ ਦਾਨ ਕਰਨ ’ਤੇ ਮਾਂ ਕਾਲੀ ਖੁਸ਼ ਹੁੰਦੀ ਹੈ ਤੇ ਉਸ ਦੀ ਰਹਿਮਤ ਦੀ ਵਰਖਾ ਹੁੰਦੀ ਹੈ। ਇਸ ਦੇ ਨਾਲ ਹੀ ਸ਼ਨੀ ਦੇਵ ਵੀ ਸ਼ਾਂਤ ਹੁੰਦਾ ਹੈ। ਚੰਗੇ ਕੰਮਾਂ ਵਿਚ ਰੁਕਾਵਟ ਦੂਰ ਹੁੰਦੀ ਹੈ।
ਪੰਜਾਬ ਲੋਕ ਕਾਂਗਰਸ, ਭਾਜਪਾ ਤੇ ਢੀਂਡਸਾ ਗੱਠਜੋੜ ਵੱਲੋਂ ਚੋਣ ਲੜ ਰਹੇ ਕੈਪਟਨ ਅਮਰਿੰਦਰ ਨੂੰ ਪਟਿਆਲਾ ਸੀਟ ਤੋਂ ਸਖ਼ਤ ਚੁਣੌਤੀ ਮਿਲ ਰਹੀ ਹੈ। ਵਾਇਰਲ ਹੋਈ ਵੀਡੀਓ ਵਿੱਚ ਪਟਿਆਲਾ ਦੇ ਨਿਊ ਮੋਤੀ ਮਹਿਲ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਾਹਮਣ ਬੁਲਾਏ ਹੋਏ ਹਨ ਤੇ ਉਨ੍ਹਾਂ ਤੋਂ ਪੂਜਾ ਕਰਵਾਈ ਗਈ ਹੈ।