Punjab-ChandigarhTop News
ਖੋਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਟਰਾਇਲ 16 ਦਸੰਬਰ ਨੂੰ
ਪਟਿਆਲਾ, 14 ਦਸੰਬਰ:
ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ ਤੱਕ ਹੋਣ ਵਾਲੀ ਖੋਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਪੰਜਾਬ ਰਾਜ ਦੀਆਂ ਟੀਮਾਂ ਦੀ ਚੋਣ ਲਈ 16 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਲਏ ਜਾਣਗੇ।
ਉਨ੍ਹਾਂ ਦੱਸਿਆ ਕਿ ਬਾਸਕਟਬਾਲ ਦੇ ਲੜਕੇ ਤੇ ਲੜਕੀਆਂ ਦੀ ਟੀਮ ਦੀ ਚੋਣ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਜਦਕਿ ਖੋ ਖੋ ਲੜਕੀਆਂ ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਣਗੇ। ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।