Punjab-ChandigarhUncategorized

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਸਬੰਧੀ ਸਿਖਲਾਈ ਕੋਰਸ ਕਰਵਾਇਆ

ਪਟਿਆਲਾ, 26 ਮਈ:  

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਵਿਸ਼ੇ ਤੇ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ 20 ਸਿੱਖਿਆਰਥੀਆਂ ਨੇ ਹਿੱਸਾ ਲਿਆ।
  ਸਿਖਲਾਈ ਪ੍ਰੋਗਰਾਮ ਦੇ ਕੋਰਸ ਕੁਆਰਡੀਨੇਟਰ ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਤਕਨਾਲੋਜੀ) ਨੇ ਫਲਾਂ ਅਤੇ ਸਬਜ਼ੀਆਂ ਤੋਂ ਵੱਖ-ਵੱਖ ਪਦਾਰਥ ਬਣਾਉਣ ਬਾਰੇ ਸਿਖਲਾਈ ਦਿੱਤੀ। ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਵੱਖ-ਵੱਖ ਮੁਰੱਬੇ, ਕੈਂਡੀ, ਜੈਮ, ਆਰ.ਟੀ.ਸੀ., ਸੁਕੈਸ਼ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ।
  ਅਗਾਂਹਵਧੂ ਕਿਸਾਨ ਬੀਬੀ ਹਰਪ੍ਰੀਤ ਕੌਰ ਪਿੰਡ ਅਲਹੌਰਾ ਖੁਰਦ ਨੇ ਸਿੱਖਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਖ਼ਤ ਮਿਹਨਤ ਲਈ ਉਤਸ਼ਾਹਿਤ ਕੀਤਾ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਸਿੱਖਿਆਰਥੀਆਂ ਨੂੰ ਮੋਟੇ ਅਨਾਜਾਂ ਦੀ ਵਰਤੋ ਬਾਰੇ ਜਾਣਕਾਰੀ ਦਿੱਤੀ। ਸਿੱਖਿਆਰਥੀਆਂ ਨੂੰ ਬਾਗਬਾਨੀ ਵਿਭਾਗ ਦੀ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਵੀ ਕਰਵਾਇਆ ਗਿਆ।
  ਬਾਗਸਾਨੀ ਅਫ਼ਸਰ ਕੁਲਵਿੰਦਰ ਸਿੰਘ ਨੇ ਸਰਕਾਰ ਵੱਲੋਂ ਵੱਖ-ਵੱਖ ਚਲਾਈਆਂ ਜਾਣ ਵਾਲੀਆ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਵਿਚ ਹਿੱਸਾ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੇ ਪੀ.ਏ.ਯੂ. ਦੀਆਂ ਪ੍ਰਕਾਸ਼ਿਤ ਕਿਤਾਬਾਂ ਵੀ ਖਰੀਦੀਆਂ। ਅਖੀਰ ਵਿਚ ਡਾ. ਗੁਰਉਪਦੇਸ਼ ਕੌਰ ਨੇ ਸਾਰੇ ਸਿੱਖਿਆਰਥੀਆਂ ਨੂੰ ਕੋਰਸ ਦੇ ਸਫਲਤਾਪੂਰਵਕ ਮੁਕੰਮਲ ਹੋਣ ਲਈ ਵਧਾਈ ਵੀ ਦਿੱਤੀ। 

Spread the love

Leave a Reply

Your email address will not be published. Required fields are marked *

Back to top button