Punjab-ChandigarhTop News

ਪਟਿਆਲਾ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਦਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸਨਮਾਨ

ਪਟਿਆਲਾ, 6 ਦਸੰਬਰ:
  ਵਾਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਨਿਪਟਾਰਾ ਕਰਨ ਵਾਲੇ ਪਟਿਆਲਾ ਜ਼ਿਲ੍ਹੇ ਦੇ 27 ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਨਮਾਨ ਪ੍ਰਾਪਤ ਕਰਨਾ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਪਾਏ ਵਡਮੁੱਲੇ ਯੋਗਦਾਨ ਲਈ ਹੋਇਆ ਇਹ ਸਨਮਾਨ ਹੋਰਨਾ ਕਿਸਾਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਆਪਣੇ ਖੇਤ ਜਾ ਫੇਰ ਆਪਣੇ ਪਰਿਵਾਰ ਦਾ ਹੀ ਨਹੀਂ, ਸਗੋਂ ਸਰਬੱਤ ਦੇ ਭਲੇ ਦਾ ਕਾਰਜ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ।
ਪਟਿਆਲਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਏ ਸਮਾਗਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨ ਧਰਮਿੰਦਰ ਸਿੰਘ, ਹਰਮਿੰਦਰ ਸਿੰਘ, ਅਮਰਿੰਦਰ ਸਿੰਘ, ਕੁਲਵੰਤ ਸਿੰਘ, ਸਤਵਿੰਦਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਸ਼ਰੁੱਧਪਾਲ ਸਿੰਘ, ਮਹੇਸ਼ਇੰਦਰ ਸਿੰਘ, ਸੁਰਜੀਤ ਸਿੰਘ, ਗੁਰਧਿਆਨ ਸਿੰਘ, ਅਮਨਦੀਪ ਸਿੰਘ, ਜਗਮੋਹਨ ਸਿੰਘ, ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਮੇਜ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਤੇਗਬਹਾਦਰ ਸਿੰਘ, ਗੁਰਿੰਦਰ ਸਿੰਘ, ਤੀਰਥ ਸਿੰਘ, ਬੁੱਧ ਸਿੰਘ, ਬਲਜਿੰਦਰ ਸਿੰਘ, ਹਰਦੀਪ ਸਿੰਘ ਅਤੇ ਨਛੱਤਰ ਸਿੰਘ ਨੂੰ ਸਨਮਾਨ ਸਮਾਰੋਹ ਦੌਰਾਨ ਆਪਣੇ ਕੀਤੇ ਗਏ ਉਪਰਾਲਿਆਂ ਲਈ ਪ੍ਰਸੰਸਾ ਪੱਤਰ ਦਿੱਤੇ ਗਏ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਅਜਿਹੇ ਹੋਰ ਕਿਸਾਨ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਆਪਣੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੋਰਨਾਂ ਕਿਸਾਨਾਂ ਨੂੰ ਵੀ ਅਜਿਹੇ ਸਨਮਾਨ ਦਿੱਤੇ ਜਾ ਸਕਣ।

Spread the love

Leave a Reply

Your email address will not be published. Required fields are marked *

Back to top button