Punjab-ChandigarhTop NewsUncategorized

ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ

Suman (TMT)

(ਪਟਿਆਲਾ)- ਖੇਡਾਂ ਵਤਨ ਪੰਜਾਬ ਦੀਆਂ-2023 ਦਾ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਕਨਵੀਨਰ ਸ੍ਰੀ ਮਲਕੀਤ ਸਿੰਘ (ਜੂਡੋ ਕੋਚ, ਪੋਲੋ ਗਰਾਊਂਡ ਪਟਿਆਲਾ) , ਕੋ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ (ਜੂਡੋ ਕੋਚ, ਸਾਹਿਬ ਨਗਰ ਥੇੜੀ) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ।ਇਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਦੇ ਖਿਡਾਰੀਆਂ ਨੇ ਆਪਣੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਲੜਕਿਆਂ ਦੇ 25+ ਸਾਲ ਉਮਰ ਵਰਗ ਦੇ -81 ਕਿਲੋ ਭਾਰ ਵਰਗ ਵਿੱਚ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ (ਪਟਿਆਲਾ) ਨੇ ਗੋਲਡ ਮੈਡਲ ਹਾਸਲ ਕੀਤਾ।ਸ੍ਰੀ ਮਨਪ੍ਰੀਤ ਸਿੰਘ ਜੀ ਨੇ ਕਿਹਾ ਕਿ ਉਹਨਾਂ ਨੇ ਇਸ ਟੂਰਨਾਮੈਂੇਟ ਲਈ ਵਿਸ਼ੇਸ਼ ਤਿਆਰੀ ਕੀਤੀ ਸੀ ਅਤੇ ਇਸ ਦੇ ਨਤੀਜੇ ਵੱਜੋਂ ਹੀ ਉਹਨਾਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ।ਸ੍ਰੀ ਮਨਪ੍ਰੀਤ ਸਿੰਘ ਜੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਕਿ ਪੰਜਾਬ ਸਰਕਾਰ ਨੇ ਹਰ ਉਮਰ ਦੇ ਵਿਅਕਤੀ ਨੂੰ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ।ਇਸ ਟੂਰਨਾਮੈਂਟ ਦੇ ਮੌਕੇ ਤੇ ਸ੍ਰੀ ਕੁਲਦੀਪ ਸਿੰਘ (ਏ.ਐੱਸ.ਆਈ.), ਸ੍ਰੀ ਮਨਦੀਪ ਸਿੰਘ (ਡੀ.ਪੀ.ਈ., ਸ.ਸ.ਸ.ਸ.ਫੀਲਖਾਨਾ), ਸ੍ਰੀ ਰਾਜੇਸ਼ ਕੁਮਾਰ (ਜੂਡੋ ਕੋਚ), ਸ੍ਰੀ ਚਰਨਜੀਤ ਸਿੰਘ ਭੁੱਲਰ (ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ, ਸ.ਸ.ਸ.ਸ. ਮਹਿੰਦਰਗੰਜ), ਸ੍ਰੀ ਹਰਪ੍ਰੀਤ ਸਿੰਘ (ਜੂਡੋ ਕੋਚ, ਸੇਂਟ ਜ਼ੇਵੀਅਰ), ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ, ਸ.ਸ.ਸ.ਸ.ਸ਼ੇਰਮਾਜਰਾ), ਸ੍ਰੀ ਸਤੀਸ਼ ਕੁਮਾਰ (ਡੀ.ਪੀ.ਈ., ਅਰਬਿੰਦੋ ਇੰਟਰਨੈਸ਼ਨਲ ਸਕੂਲ), ਸ੍ਰੀ ਸੰਦੀਪ, ਮਿਸ ਅਕਾਂਸ਼ਾ ਰਾਵਤ, ਸ੍ਰੀ ਚੰਦਨ, ਸ੍ਰੀ ਰਮਨਦੀਪ ਸਿੰਘ, ਸ੍ਰੀ ਯੁਵਰਾਜ, ਮਿਸ ਅਕਾਂਸ਼ਾ, ਸ੍ਰੀ ਅਕਸ਼ੈ, ਸ੍ਰੀ ਕੇਵੀਨ, ਸ੍ਰੀ ਦੀਪਨ, ਮਿਸ ਕੋਮਲ, ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

Spread the love

Leave a Reply

Your email address will not be published. Required fields are marked *

Back to top button