Punjab-ChandigarhTop NewsUncategorized

ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ

ਚੰਡੀਗੜ੍ਹ, 11 ਜਨਵਰੀ:

ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਇਨ੍ਹਾਂ ਦੇ ਫੰਡਾਂ ਦੀ ਢੁਕਵੀਂ ਅਤੇ ਸੁਚੱਜੀ ਵਰਤੋਂ ਕਰਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਅਲਾਟ ਹੋਏ ਜਲ ਸਰੋਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਕੀਤੀ ਪਲੇਠੀ ਮੀਟਿੰਗ ਮੌਕੇ ਕੀਤਾ।

ਮੀਟਿੰਗ ਵਿੱਚ ਸ਼ਾਹਪੁਰ ਕੰਢੀ ਡੈਮ ਦੀ ਉਸਾਰੀ, ਕੰਢੀ ਨਹਿਰ, ਰਾਜਸਥਾਨ ਫੀਡਰ, ਸਰਹਿੰਦ ਫੀਡਰ ਅਤੇ ਲਾਹੌਰ ਬ੍ਰਾਂਚ ਦੀ ਲਾਈਨਿੰਗ ਨਾਲ ਸਬੰਧਤ ਪ੍ਰਮੁੱਖ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੀਤ ਹੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਮਹੱਤਵਪੂਰਨ ਕਾਰਜਾਂ ਦਾ ਲਾਭ ਲੋਕਾਂ ਤੱਕ ਜਲਦੀ ਤੋਂ ਜਲਦੀ ਪਹੁੰਚਾਇਆ ਜਾ ਸਕੇ।

ਵਿਕਾਸ ਕਾਰਜਾਂ ਲਈ ਬਜਟ ਦੀ ਵਰਤੋਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਜਲਸ੍ਰੋਤ ਮੰਤਰੀ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਗਈ ਕਿ ਜਲ ਸਰੋਤਾਂ ਦੇ ਕੰਢਿਆਂ ਦੀ ਮੁਰੰਮਤ ਸਬੰਧੀ ਕਾਰਜਾਂ ਵਿੱਚ ਕਮੀ ਪਾਈ ਗਈ ਹੈ ਅਤੇ ਐਮ.ਡੀ. ਪੀ.ਡਬਲਯੂ.ਆਰ.ਐਮ.ਡੀ.ਸੀ. ਨੂੰ ਹਦਾਇਤ ਕੀਤੀ ਗਈ ਕਿ ਉਹ ਅਜਿਹੇ ਸਾਰੇ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਚੀਫ ਇੰਜਨੀਅਰ ਡਰੇਨੇਜ-ਕਮ-ਮਾਈਨਿੰਗ ਐਨ ਕੇ ਜੈਨ, ਚੀਫ ਇੰਜਨੀਅਰ ਨਹਿਰਾਂ ਸ਼ਮੀ ਸਿੰਗਲਾ, ਚੀਫ ਇੰਜਨੀਅਰ ਵਿਜੀਲੈਂਸ ਐਂਡ ਡਿਜ਼ਾਈਨ ਵਾਟਰ ਸਿਸਟਮ ਪਵਨ ਕਪੂਰ, ਐਮ.ਡੀ. ਪੀ.ਡਬਲਯੂ.ਆਰ.ਐਮ.ਡੀ.ਸੀ.  ਹਰਿੰਦਰਪਾਲ ਸਿੰਘ ਬੇਦੀ, ਐਕਸੀਅਨ ਡੈਮ ਦਿਲਪ੍ਰੀਤ ਸਿੰਘ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button