Punjab-Chandigarh

ਆਪ` ਨੇ ਬੀਬੀਐਮਬੀ ਤੋਂ ਪੰਜਾਬ ਦੀ ਨੁਮਾਇੰਦਗੀ ਹਟਾਉਣ ਦਾ ਵਿਰੋਧ ਕੀਤਾ

ਕੇਂਦਰ ਸਰਕਾਰ ਬੀਬੀਐਮਬੀ ਵਿੱਚ ਪੰਜਾਬ ਦੀ ਸ਼ਮੂਲੀਅਤ ਬਹਾਲ ਕਰੇ- ਡਾ ਬਲਬੀਰ, ਕੋਹਲੀ

ਪਟਿਆਲਾ ਕੇਂਦਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ। ਜਿਸ ਕਾਰਨ ‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪਿੰਡ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਦੀ ਅਗਵਾਈ ਹੇਠ ਸੈਂਕੜੇ ‘ਆਪ’ ਵਰਕਰਾਂ ਨੇ ਪ੍ਰਬੰਧਕੀ ਕੰਪਲੈਕਸ ਵਿੱਚ ਰਾਜਪਾਲ ਦੇ ਨਾਂ ਡੀਸੀ ਨੂੰ ਮੰਗ ਪੱਤਰ ਸੌਂਪਿਆ।     ਜਾਣਕਾਰੀ ਦਿੰਦਿਆਂ ਤੇਜਿੰਦਰ ਮਹਿਤਾ ਅਤੇ ਮੇਘ ਚੰਦ ਸ਼ੇਰਮਾਜਰਾ ਨੇ ਦੱਸਿਆ ਕਿ ਬੀਬੀਐਮਬੀ ਦੀ ਸਥਾਪਨਾ 1966 ਵਿੱਚ ਬਣੇ ਪੰਜਾਬ ਪੁਨਰਗਠਨ ਐਕਟ ਦੌਰਾਨ ਹੀ ਹੋਈ ਸੀ, ਜਿਸ ਵਿੱਚ ਚੇਅਰਮੈਨ ਅਤੇ ਦੋ ਮੈਂਬਰ ਲੈਣ ਦਾ ਪ੍ਰਬੰਧ ਕੀਤਾ ਗਿਆ ਸੀ। 1967 ਤੋਂ ਵੱਡੇ ਰਾਜ ਅਤੇ ਭਾਈਵਾਲ ਬਣ ਕੇ ਪੰਜਾਬ ਅਤੇ ਹਰਿਆਣੇ ਤੋਂ ਲਏ ਗਏ ਹਨ। ਇਨ੍ਹਾਂ ਵਿੱਚੋਂ ਪੰਜਾਬ ਨੂੰ ਪਹਿਲੇ ਨੰਬਰ ’ਤੇ ਰੱਖਿਆ ਗਿਆ ਹੈ ਅਤੇ ਵੱਧ ਤੋਂ ਵੱਧ ਖਰਚ ਕੀਤਾ ਜਾ ਰਿਹਾ ਹੈ ਪਰ ਹੁਣ ਬੀਬੀਐਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ ਜੋ ਕਿ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਬੀਬੀਐਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਅਤੇ ਪੰਜਾਬ ਦੇ ਲੋਕ ਸਮੇਂ ਦੀਆਂ ਸਰਕਾਰਾਂ ਦੇ ਨਿੱਜੀ ਮੁਨਾਫ਼ਿਆਂ ਦਾ ਖਾਮਿਆਜ਼ਾ ਭੁਗਤ ਰਹੇ ਹਨ।

    ‘ਆਪ’ ਦੇ ਦਿਹਾਤੀ ਉਮੀਦਵਾਰ ਡਾ: ਬਲਬੀਰ ਸਿੰਘ ਅਤੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬੀਬੀਐਮਬੀ ਦੇ ਨਿਯਮਾਂ ਵਿੱਚ ਮਨਮਾਨੇ ਫੈਸਲੇ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਪੰਜਾਬ ਨੂੰ ਪਹਿਲਾਂ ਹੀ ਦੋਵਾਂ ਹੱਥਾਂ ਨਾਲ ਲੁਟਿਆ ਜਾ ਰਿਹਾ ਹੈ ਅਤੇ ਮਾਤਰਈ ਮਾਂ ਵਰਗਾ ਵਤੀਰਾ ਤਿਆਗਣਾ ਚਾਹੀਦਾ ਹੈ। ਬੀਬੀਐਮਬੀ ਦੇ ਪ੍ਰਬੰਧਨ ਵਿੱਚ ਪੰਜਾਬ ਦੀ ਸਥਾਈ ਨੁਮਾਇੰਦਗੀ ਨੂੰ ਖਤਮ ਕਰਨ ਦੀ ਕੇਂਦਰੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਾਜ਼ਾ ਫੈਸਲਿਆਂ ਸਮੇਤ ਪਹਿਲਾਂ ਲਏ ਗਏ ਸਾਰੇ ਪੰਜਾਬ ਵਿਰੋਧੀ ਫੈਸਲਿਆਂ ਦੀ ਘੋਖ ਕਰ ਕੇ ਪੰਜਾਬ ਦੇ ਹੱਕ ਬਹਾਲ ਕਰਨ।    ਦੂਜੇ ਪਾਸੇ ‘ਆਪ’ ਦੇ ਉਮੀਦਵਾਰ ਚੇਤਨ ਸਿੰਘ ਜੌੜੇ ਮਾਜਰਾ ਅਤੇ ਨਾਭਾ ਤੋਂ ਉਮੀਦਵਾਰ ਦੇਵਮਾਨ ਨੇ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਬੀਬੀਐਮਬੀ ਪੰਜਾਬ ਦੀ ਧਰਤੀ ’ਤੇ ਖੜ੍ਹੀ ਮੈਨੇਜਮੈਂਟ ਹੈ, ਜਿਸ ਵਿੱਚ ਪੰਜਾਬ ਨੂੰ ਲਾਂਭੇ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ। ਬੀਬੀਐਮਬੀ ਦੇ ਪ੍ਰਬੰਧ ਵਿੱਚ ਵਿਉਂਤਬੰਦੀ ਕਰਕੇ ਪੰਜਾਬ ਦੀ ਅਹਿਮੀਅਤ ਨੂੰ ਘਟਾਇਆ ਜਾ ਰਿਹਾ ਹੈ। ਪਹਿਲਾਂ ਇਹ ਧੱਕਾ ਕੇਂਦਰ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਕੀਤਾ ਜਾਂਦਾ ਸੀ, ਹੁਣ ਉਹ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ, ਜੋ ਪੰਜਾਬ ਦੀ ਰਗ-ਰਗ ਨੂੰ ਜਾਣਬੁੱਝ ਕੇ ਦਬਾਉਣ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ `ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਕਾਂਗਰਸ ਤੋਂ ਕਈ ਕਦਮ ਅੱਗੇ ਜਾ ਕੇ ਭਾਰਤੀ ਸੰਘੀ (ਢਾਂਚਾ) ਪ੍ਰਣਾਲੀ `ਤੇ ਵੀ ਸਿੱਧਾ ਹਮਲਾ ਹੈ। ਇਸ ਮੌਕੇ `ਆਪ` ਦੇ ਸੀਨੀਅਰ ਆਗੂ ਤੇ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸਹਿ ਇੰਚਾਰਜ ਪ੍ਰੀਤੀ ਮਲਹੋਤਰਾ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ . ਇਸ ਮੌਕੇ ਸਕੱਤਰ ਪੰਜਾਬ ਜਰਨੈਲ ਮਨੂੰ, ਸੀਨੀਅਰ ਆਗੂ ਆਮ ਆਦਮੀ ਪਾਰਟੀ ਬਲਜਿੰਦਰ ਸਿੰਘ ਢਿੱਲੋਂ, ਜਨਰਲ ਸਕੱਤਰ ਸੁਖਦੇਵ ਸਿੰਘ, ਸੀਨੀਅਰ ਆਗੂ ਕੁੰਦਨ ਗੋਗੀਆ, ਮੇਜਰ ਆਰਪੀਐਸ ਮਲਹੋਤਰਾ, ਕ੍ਰਿਸ਼ਨ ਚੰਦ ਬੱਧੂ, ਜਗਦੀਪ ਸਿੰਘ ਜੱਗਾ, ਕੇ.ਕੇ ਸਹਿਗਲ, ਅਸ਼ੀਸ਼ ਨਈਅਰ, ਜਸਬੀਰ ਗਾਂਧੀ ਸਾਬਕਾ ਜਿਲ੍ਹਾ. ਪ੍ਰਧਾਨ, ਸੰਜੀਵ ਗੁਪਤਾ ਵਪਾਰ ਵਿੰਗ ਇੰਚਾਰਜ, ਮਹਿਲਾ ਵਿੰਗ ਦੀ ਪ੍ਰਧਾਨ ਵੀਰਪਾਲ ਕੌਰ ਚਹਿਲ, ਐਡਵੋਕੇਟ ਸੁਖਜਿੰਦਰ  ਸਿੰਘ,  ਯੂਥ ਆਗੂ ਸਿਮਰਨਜੀਤ ਸਿੰਘ ਐਸ.ਪੀ., ਪਰਮਜੀਤ ਕੌਰ ਚਾਹਲ, ਰਾਜਬੀਰ ਚਾਹਲ, ਸੁਸ਼ੀਲ ਮਿੱਡਾ, ਜਸਵਿੰਦਰ ਰਿੰਪਾ, ਰਜਿੰਦਰ ਮੋਹਨ, ਅੰਗਰੇਜ਼ ਸਿੰਘ ਰਾਮਗੜ੍ਹ, ਡਾ: ਪ੍ਰੇਮ ਪਾਲ ਢਿੱਲੋਂ, ਗੁਰਪ੍ਰੀਤ ਸਿੰਘ ਗੁਰੀ ਆਦਿ ਹਾਜ਼ਰ ਸਨ . , ਵਿਜੇ ਕਨੌਜੀਆ, ਰੋਹਿਤ ਸਿੰਗਲਾ, ਵਿਕਰਮਜੀਤ ਸ਼ਰਮਾ, ਸ੍ਰੀ ਰਾਮਜੀ, ਹਲਕਾ ਸਨੌਰ ਤੋਂ ਬਲਿਹਾਰ ਚੀਮਾ, ਭੁਪਿੰਦਰ ਸਿੰਘ, ਦੇਵਿੰਦਰ ਕੁਮਾਰ, ਅਜੈ ਨਾਇਕ  ਆਦਿ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button