Punjab-ChandigarhTop NewsUncategorized

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ 

ਸਮਾਣਾ, 29 ਮਈ:

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ, ਉਪ ਸਿੱਖਿਆ ਅਫਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਅਤੇ ਪ੍ਰਿੰਸੀਪਲ ਦਿਆਲ ਸਿੰਘ ਦੇ ਤਾਲਮੇਲ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਕੂਲ ਵਿੱਚ ਬਣਾਈ ਗਈ ਚਾਰ ਦੀਵਾਰੀ ਅਤੇ ਕਿਚਨ ਸ਼ੈੱਡ ਦਾ ਉਦਘਾਟਨ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ ਨੇ ਕੀਤਾ । ਪ੍ਰਿੰਸੀਪਲ ਦਿਆਲ ਸਿੰਘ, ਗੁਰਪਿੰਦਰ ਕੌਰ, ਸੰਜੀਵ ਕੁਮਾਰ ਗੁਪਤਾ, ਸੁਖਰਾਜ ਕੁਮਾਰ ਲੱਕੀ, ਹਰਵਿੰਦਰ ਸਿੰਘ, ਜਸਵਿੰਦਰ ਕੌਰ, ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਉਦਘਾਟਨੀ ਸਮਾਰੋਹ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਸਕੂਲਾਂ ਅੰਦਰ ਬੁਨਿਆਦੀ ਢਾਂਚੇ ਸਮੇਤ ਪੂਰੀ ਗਿਣਤੀ ਵਿੱਚ ਅਧਿਆਪਕ ਤੈਨਾਤ ਹਨ, ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਪਰੇਸ਼ਾਨੀ ਦੇ ਪੜਾਈ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿੱਚ ਸੁਧਾਰ ਕਰਨ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਇਸ ਦੇ ਤਹਿਤ ਸੂਬੇ ਭਰ ਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਆਰੰਭੀ ਗਈ ਹੈ ਅਤੇ ਹਰ ਸਕੂਲ ਵਿੱਚ ਜਾ ਕੇ ਹੱਲ ਕੀਤਾ ਜਾ ਰਿਹਾ ਹੈ ਤੇ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਸੈਸ਼ਨ 2024-25 ਦੌਰਾਨ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਵਿਦਿਆਰਥੀਆਂ ਦਾ ਸਨਮਾਨ ਚੇਤਨ ਸਿੰਘ ਜੌੜਾਮਾਜਰਾ ਅਤੇ ਬਲਕਾਰ ਸਿੰਘ ਗੱਜੂਮਾਜਰਾ ਵੱਲੋਂ ਕੀਤਾ ਗਿਆ। ਪ੍ਰਿੰਸੀਪਲ ਦਿਆਲ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹ ਕੇ ਸੁਣਾਈ। ਇਸ ਮੌਕੇ ਬਲਾਕ ਨੋਡਲ ਅਫ਼ਸਰ ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਵਾਈਸ ਚੇਅਰਮੈਨ ਗੁਰਮੀਤ ਸਿੰਘ, ਗੱਜੂਮਾਜਰਾ ਦੇ ਸਰਪੰਚ ਸਤਨਾਮ ਸਿੰਘ, ਸਦਰਪੁਰ ਦੇ ਸਰਪੰਚ ਗੁਰ ਧਿਆਨ ਸਿੰਘ, ਰਾਜਗੜ੍ਹ ਦੇ ਸਰਪੰਚ ਬਲਕਾਰ ਸਿੰਘ, ਖੇੜੀ ਮੱਲਾਂ ਦੇ ਸਰਪੰਚ ਸ਼ੇਰ ਸਿੰਘ, ਪਹਾੜਪੁਰ ਦੇ ਸਰਪੰਚ ਬਲਜਿੰਦਰ ਸਿੰਘ, ਸੈਂਸਰਵਾਲ ਦੇ ਸਰਪੰਚ ਬਲਵਿੰਦਰ ਸਿੰਘ, ਸਕੂਲ ਦੇ ਕੋਆਰਡੀਨੇਟਰ ਪਰਮਿੰਦਰ ਸਿੰਘ, ਵਿਦਿਅਕ ਮਾਹਿਰ ਜਸਵੀਰ ਸਿੰਘ, ਪੁਨੀਤ ਸਿੰਗਲਾ, ਬਲਜਿੰਦਰ ਕੌਰ, ਜਸਪ੍ਰਿੰਸ ਸਿੰਘ, ਮਨਵਿੰਦਰ ਕੌਰ, ਕਿਰਨਜੀਤ ਕੌਰ, ਪ੍ਰਭਜੋਤ ਕੌਰ, ਜਸਪ੍ਰੀਤ ਕੌਰ, ਅਜੇ ਸ਼ਰਮਾ, ਸੁਮੀਤ ਕੌਰ, ਮਨਦੀਪ ਕੌਰ, ਸਨੇਹਦੀਪ, ਪਰਮਿੰਦਰਜੀਤ ਕੌਰ, ਮਨਪ੍ਰੀਤ ਕੌਰ, ਚੈਰੀ ਰਾਣੀ, ਮਨਦੀਪ ਕੌਰ (ਲਾਈਬ੍ਰੇਰੀਅਨ) , ਸ਼ੁਭਪ੍ਰੀਤ ਕੌਰ, ਮੁਖਤਿਆਰ ਸਿੰਘ, ਰਾਜਵੀਰ ਕੌਰ, ਕੁਲਦੀਪ ਸਿੰਘ ਬਰਾੜ, ਯੋਗਿਤਾ ਪੁਰੀ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button