ਦੁੱਲਦੀ ਗੇਟ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ‘ਚ 25 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਨੇ ਕਰਵਾਇਆ ਇਲਾਜ
Harpreet Kaur ( TMT)
ਨਾਭਾ/ਪਟਿਆਲਾ, 11 ਮਈ:
ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਨਾਭਾ ਦੇ ਦੁੱਲਦੀ ਗੇਟ ਵਿਖੇ 15 ਅਗਸਤ ਨੂੰ ਸ਼ੁਰੂ ਹੋਏ ਆਮ ਆਦਮੀ ਕਲੀਨਿਕ ਦਾ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੂੰ ਲਾਭ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਦੁੱਲਦੀ ਗੇਟ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ‘ਚ 25 ਹਜ਼ਾਰ 581 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ ਹੈ ਤੇ 7645 ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਇਸੇ ਲੜੀ ਤਹਿਤ ਸੂਬੇ ਭਰ ‘ਚ ਹੁਣ 580 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤੇ ਪਟਿਆਲਾ ਜ਼ਿਲ੍ਹੇ ‘ਚ 45 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਨੇ ਜਿਥੇ ਲੋਕਾਂ ਨੂੰ ਘਰਾਂ ਨੇੜੇ ਇਲਾਜ ਦੀ ਸਹੂਲਤ ਦਿੱਤੀ ਹੈ, ਉਥੇ ਹੀ ਮਰੀਜ਼ਾਂ ਦੀ ਬਿਮਾਰੀ ਦੇ ਇਲਾਜ ਦਾ ਪੂਰਾ ਰਿਕਾਰਡ ਮੈਨਟੇਨ ਕੀਤਾ ਹੈ, ਇਸ ਨਾਲ ਬਿਮਾਰੀਆਂ ਦਾ ਹੋਰ ਬਿਹਤਰ ਢੰਗ ਨਾਲ ਇਲਾਜ ਹੋ ਸਕੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਚ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।