ਆਈ ਐਸਪਾਇਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ
Rakesh Goswami (TMT)
ਪਟਿਆਲਾ, 17 ਮਈ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਰੋਲ ਮਾਡਲ ਨਾਲ ਇੱਕ ਦਿਨ ਬਿਤਾਉਣ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਈ ਐਸਪਾਇਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਟਾਫ਼ ਰਮਨਜੀਤ ਕੌਰ ਅਤੇ ਸਿਮਰਨਜੀਤ ਕੌਰ ਵੱਲੋਂ ਸਰਕਾਰੀ ਹਾਈ ਸਕੂਲ ਨਰੜੂ ਦੀਆਂ ਵਿਦਿਆਰਥਣਾਂ ਜੋ ਕਿ ਸਰਕਾਰੀ ਅਧਿਆਪਕ ਬਣਨ ਦੀਆਂ ਚਾਹਵਾਨ ਹਨ ਉਨ੍ਹਾਂ ਨੂੰ ਪ੍ਰਿੰਸੀਪਲ ਸਰਕਾਰੀ ਹਾਈ ਸਕੂਲ ਨਾਲ ਮਿਲਾਇਆ ਗਿਆ।
ਇਨ੍ਹਾਂ ਵਿਦਿਆਰਥਣਾਂ ਨੇ ਦੱਸਿਆ ਕਿ ਉਹ ਸਰਕਾਰੀ ਅਧਿਆਪਕ ਬਣ ਕੇ ਵੱਧ ਤੋ ਵੱਧ ਬੱਚਿਆਂ ਨੂੰ ਸਿੱਖਿਆ ਦੇਣ ਦੇ ਚਾਹਵਾਨ ਹਨ। ਪ੍ਰਿੰਸੀਪਲ ਸਰਕਾਰੀ ਹਾਈ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਅਧਿਆਪਕ ਬਣਨ ਲਈ ਲੋੜੀਂਦੀ ਵਿੱਦਿਅਕ ਯੋਗਤਾ ਅਤੇ ਮੁਕਾਬਲੇ ਦੀ ਪ੍ਰੀਖਿਆ ਵਾਸਤੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪ੍ਰਿੰਸੀਪਲ ਸਰਕਾਰੀ ਹਾਈ ਸਕੂਲ ਵੱਲੋਂ ਉਹਨਾਂ ਨੂੰ ਸਰਕਾਰੀ ਸਕੂਲ ਦੇ ਦਫ਼ਤਰ ਅਤੇ ਸਕੂਲ ਦੀਆਂ ਜ਼ਿੰਮੇਵਾਰੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਗਾਈਡੈਂਸ ਕਾਉਂਸਲਰ ਇੰਦਰਪ੍ਰੀਤ ਸਿੰਘ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਇਹ ਪ੍ਰੋਗਰਾਮ ਅਧੀਨ ਹਰ ਮਹੀਨੇ ਵੱਖ-ਵੱਖ ਵਿਦਿਆਰਥੀਆਂ ਨੂੰ ਆਪਣੇ ਰੋਲ ਮਾਡਲ ਨਾਲ ਇੱਕ ਦਿਨ ਬਿਤਾਉਣ ਦਾ ਮੌਕਾ ਦਿੱਤਾ ਜਾਂਦਾ ਹੈ।