ਸ੍ਰੀਮਤੀ ਬਲਜੀਤ ਕੌਰ ਪ੍ਰਿੰਸੀਪਲ ਸ.ਸ.ਸ.ਸ.ਸ਼ੇਰਮਾਜਰਾ ਨੂੰ ਕੀਤਾ ਗਿਆ ਸਨਮਾਨਿਤ
(ਪਟਿਆਲਾ )- ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਚੱਲ ਰਿਹਾ ਹੈ। ਜ਼ੋਨਲ ਅੰਡਰ-17 (ਮੁੰਡੇ) ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਸ੍ਰੀਮਤੀ ਬਲਜੀਤ ਕੌਰ (ਪ੍ਰਿੰਸੀਪਲ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਪਟਿਆਲਾ) ਦੇ ਕਰ ਕਮਲਾਂ ਨਾਲ ਹੋਈ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਸ੍ਰੀਮਤੀ ਬਲਜੀਤ ਕੌਰ (ਪ੍ਰਿੰਸੀਪਲ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਪਟਿਆਲਾ) ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਜ਼ੋਨ ਪਟਿਆਲਾ-2 ਦੀ ਜ਼ੋਨਲ ਟੂਰਨਾਮੈਂਟ ਕਮੇਟੀ ਵੱਲੋਂ ਨਿਘਾ ਸਵਾਗਤ ਕੀਤਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ। ਸ੍ਰੀਮਤੀ ਬਲਜੀਤ ਕੌਰ ਜੀ ਨੇ ਸਭ ਖਿਡਾਰੀਆਂ ਨੂੰ ਆਪਣਾ ਆਸ਼ੀਰਵਾਦ ਦਿਤਾ।ਸ੍ਰੀਮਤੀ ਬਲਜੀਤ ਕੌਰ ਜੀ ਨੇ ਬੱਚਿਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਹਰ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜਰੂਰ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਨਾਲ ਬੱਚਾ ਨਸ਼ਿਆਂ ਤੋਂ ਦੂਰ ਰਹਿੰਦਾ ਹੈ। ਸ੍ਰੀਮਤੀ ਬਲਜੀਤ ਕੌਰ ਜੀ ਨੇ ਅਗੇ ਕਿਹਾ ਕਿ ਖੇਡਾਂ ਨਾਲ ਬੱਚਿਆਂ ਵਿੱਚ ਅਨੁਸਾਸ਼ਨ, ਸਮੇਂ ਦਾ ਪਾਬੰਧ, ਸਹਿਨਸ਼ੀਲਤਾ ਵਰਗੇ ਚੰਗੇ ਗੁਣ ਪੈਦਾ ਹੁੰਦੇ ਹਨ। ਟੂਰਨਾਮੈਂਟ ਵਿੱਚ ਮੌਜੂਦਾ ਸਭ ਅਧਿਆਪਕਾਂ ਅਤੇ ਕੋਚ ਸਾਹਿਬਨਾਂ ਨੇ ਸ੍ਰੀਮਤੀ ਬਲਜੀਤ ਕੌਰ ਜੀ ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਅਨਿਲ ਕੁਮਾਰ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤਵਿੰਦਰ ਸਿੰਘ , ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਦੀਪਇੰਦਰ ਸਿੰਘ, ਸ੍ਰੀ ਪ੍ਰਵੀਨ ਕੁਮਾਰ, ਸ੍ਰੀ ਗੁਰਦੀਪ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।