Punjab-ChandigarhTop News
ਐਨਸੀਸੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਪੰਜਾਬ ਗਰਲਜ਼ ਬਟਾਲੀਅਨ ਐੱਨ.ਸੀ.ਸੀ. ਪਟਿਆਲਾ ਦੇ ਕੈਡਿਟਾਂ ਅਤੇ ਟਰੇਨਿੰਗ ਸਟਾਫ਼ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸਥਿਤ 20 ਵਿੱਦਿਅਕ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਐਨਸੀਸੀ ਗਰੁੱਪ ਹੈੱਡ ਕੁਆਰਟਰ ਪਟਿਆਲਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਮੁੱਖ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਐਨ ਸੀ ਸੀ ਨਾਲ ਸਬੰਧਤ ਹੋਰ ਸਥਾਨਕ ਸੰਸਥਾਵਾਂ ਦੇ ਕੈਡਿਟਾਂ ਨੇ ਵੀ ਭਾਗ ਲਿਆ। ਨਾਗਰਿਕਾਂ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਜਿਊਣ ਬਾਰੇ ਜਾਗਰੂਕਤਾ ਫੈਲਾਉਣ ਲਈ ਇਵੈਂਟ ਵਿੱਚ 486 ਐਨਸੀਸੀ ਕੈਡੇਟ ਸ਼ਾਮਲ ਹੋਏ। ਐਨਸੀਸੀ ਦੁਆਰਾ ਸਮਾਜ ਸੇਵਾ ਅਤੇ ਭਾਈਚਾਰਕ ਵਿਕਾਸ ਅਤੇ ਸਰਕਾਰ ਦੀਆਂ ਅਜਿਹੀਆਂ ਕਈ ਪਹਿਲਕਦਮੀਆਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਨਿਯਮਤ ਅੰਤਰਾਲਾਂ ਤੇ ਕਈ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ।