ਆਪਣੇ ਵਿਭਾਗਾਂ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ ਡਾ. ਬਲਵੀਰ- ਮਹਿਤਾ

ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ‘ਚ ਵਰਕਰਾਂ ਨੇ ਕੈਬਨਿਟ ਮੰਤਰੀ ਡਾ. ਬਲਬੀਰ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Ajay Verma
The Mirror Time
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਤੋਂ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਰਕਰਾਂ ਵੱਲੋਂ ਨਵਨਿਯੁਕਤ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਅਹਿਮ ਜ਼ਿੰਮੇਵਾਰੀ ਮਿਲਣ ਤੇ ਸ਼ੁੱਭ ਕਾਮਨਾਵਾਂ ਅਤੇ ਮੁਬਾਰਕਬਾਦ ਦਿੱਤੀ ਗਈ।
ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸਾਥੀਆਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਨੂੰ ਅਹਿਮ ਜ਼ਿੰਮੇਵਾਰੀ ਦੇਣ ਤੇ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਡਾ. ਬਲਬੀਰ ਸਿੰਘ ਇੱਕ ਮਿਹਨਤੀ, ਯੋਗ ਅਤੇ ਦੂਰਅੰਦੇਸ਼ ਆਗੂ ਹੋਣ ਦੇ ਨਾਤੇ ਆਪਣੇ ਵਿਭਾਗਾਂ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਡਾ. ਬਲਬੀਰ ਸਿੰਘ ਖ਼ੁਦ ਨਾਮਵਰ ਡਾਕਟਰ ਹਨ ਅਤੇ ਸਿਹਤ ਖੇਤਰ ਦੀਆਂ ਬਾਰੀਕੀਆਂ ਨੂੰ ਭਲੀਭਾਂਤ ਜਾਣਦੇ ਹਨ।
ਜਾਣਕਾਰੀ ਦਿੰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਅੱਖਾਂ ਦੇ ਮਾਹਰ ਡਾਕਟਰ ਅਤੇ ਸਮਾਜ-ਸੇਵੀ ਡਾ. ਬਲਬੀਰ ਸਿੰਘ ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਕਿਸਾਨਾਂ ਅਤੇ ਗ਼ਰੀਬਾਂ ਦਾ ਇਲਾਜ ਬਹੁਤ ਹੀ ਘੱਟ ਕੀਮਤ ‘ਤੇ ਕਰ ਰਹੇ ਹਨ। ਉਨ੍ਹਾਂ ਲੱਖਾਂ ਮਰੀਜ਼ਾਂ ਦਾ ਬਹੁਤ ਘੱਟ ਖ਼ਰਚੇ ‘ਤੇ ਇਲਾਜ ਕੀਤਾ ਅਤੇ ਹਜ਼ਾਰਾਂ ਮਰੀਜ਼ਾਂ ਨੂੰ ਮੁਫ਼ਤ ਵਿੱਚ ਦਵਾਈਆਂ ਵੰਡਣ ਤੋਂ ਇਲਾਵਾ 30,000 ਤੋਂ ਵੱਧ ਨੇਤਰਹੀਣ ਮਰੀਜ਼ਾਂ ਨੂੰ ਅੱਖਾਂ ਦੀ ਰੌਸ਼ਨੀ ਦਿੱਤੀ ਹੈ। ਡਾ. ਬਲਬੀਰ ਸਿੰਘ ਤੋਂ ਇਲਾਜ ਕਰਵਾਉਣ ਲਈ ਸਮੁੱਚੇ ਉੱਤਰੀ ਭਾਰਤ, ਖ਼ਾਸਕਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਆਦਿ ਰਾਜਾਂ ਤੋਂ ਮਰੀਜ਼ ਪਟਿਆਲਾ ਆਉਂਦੇ ਹਨ। ਵੱਖ-ਵੱਖ ਸੂਬਾ ਸਰਕਾਰਾਂ ਤੋਂ ਕਈ ਐਵਾਰਡ ਪ੍ਰਾਪਤ ਕਰਨ ਵਾਲੇ ਡਾ. ਬਲਬੀਰ ਸਿੰਘ, ਮਾਰੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੀਆਂ ਸਰਹੱਦਾਂ ‘ਤੇ ਮੁਫ਼ਤ ਦਵਾਈਆਂ ਅਤੇ ਡਾਕਟਰੀ ਸੇਵਾ ਦਾ ਲੰਗਰ ਵੀ ਲਗਾ ਚੁੱਕੇ ਹਨ। ਉਨਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 50,000 ਤੋਂ ਵੱਧ ਵੋਟਾਂ ਨਾਲ ਜੇਤੂ ਰਹਿ ਕੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬਣੇ ਡਾ. ਬਲਬੀਰ ਸਿੰਘ ਵਲੋਂ ਦਿੱਲੀ ਮਾਡਲ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਜਾਵੇਗਾ।