Punjab-Chandigarh

ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਤ

ਕਿਸਾਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਜਾਣਕਾਰੀ ਕੰਟਰੋਲ ਰੂਮ ਤੋਂ ਲੈ ਸਕਣਗੇ : ਡਿਪਟੀ ਕਮਿਸ਼ਨਰ
– ਫ਼ੋਨ ਨੰਬਰ 0175-2350550 ਅਤੇ 70873-00299 ‘ਤੇ ਕੀਤਾ ਜਾ ਸਕਦੈ ਸੰਪਰਕ

Ajay Verma (The Mirror Time)

ਪਟਿਆਲਾ, 22 ਸਤੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨ ਫ਼ੋਨ ਨੰਬਰ 0175-2350550 ਅਤੇ 70873-00299 ਉਤੇ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ, ਜਦਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਬੰਧੀ ਵੀ ਲੋਕ ਇਸ ਨੰਬਰ ਉਤੇ ਜਾਣਕਾਰੀ ਦੇ ਸਕਦੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ ਅਤੇ ਇਨ ਸੀਟੂ ਜਾਂ ਐਕਸ ਸੀਟੂ ਤਕਨੀਕ ਦੀ ਵਰਤੋਂ ਕਰਕੇ ਵਾਤਾਵਰਣ ਦੀ ਸ਼ੁੱਧਤਾ ਲਈ ਰਲਕੇ ਹੰਭਲਾ ਮਾਰਿਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਹਰਾਂ ਵੱਲੋਂ ਜਿਥੇ ਨਵੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਨਵੇਂ ਬੀਜਾਂ ਤੇ ਖਾਂਦਾ ਦੀ ਵਰਤੋਂ ਸਮੇਤ ਫ਼ਸਲਾਂ ਦਾ ਬਿਮਾਰੀ ਤੋਂ ਬਚਾਅ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।

Spread the love

Leave a Reply

Your email address will not be published. Required fields are marked *

Back to top button