ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਮਈ ਨੂੰ
ਪਟਿਆਲਾ, 24 ਮਈ:
ਡਿਪਟੀ ਡਾਇਰੈਕਟਰ ਰੋਜ਼ਗਾਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਈ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਚਾਰ ਕੰਪਨੀਆਂ ਐਕਸਿਸ ਬੈਂਕ, ਅਦਿੱਤਿਆ ਬਿਰਲਾ ਕੈਪੀਟਲ, ਗਰਾਮ ਤਰੰਗ ਇਨਕਲਿਉਸਿਵ ਡਿਵੈਲਪਮੈਂਟ ਸਰਵਿਸਿਜ਼ ਅਤੇ ਫ਼ੋਨ ਪੇਅ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਅਫ਼ਸਰ, ਰਿਲੇਸ਼ਨਸ਼ਿਪ ਮੈਨੇਜਰ, ਡਰੋਨ ਸੁਪਰਵਾਈਜ਼ਰ, ਡਰੋਨ ਪਾਈਲਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚਜਿਨ੍ਹਾਂ ਉਮੀਦਵਾਰ ਨੇ ਬਾਰਵੀਂ, ਗਰੈਜੂਏਟ ਜਾ ਪੋਸਟ ਗਰੈਜੂਏਟ ਪਾਸ ਕੀਤੀ ਹੋਵੇ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਚੋਣ ਕੀਤੇ ਗਏਉਮੀਦਵਾਰ ਨੂੰ ਮਹੀਨਾਵਾਰ 17 ਹਜ਼ਾਰ ਤੋਂ 40 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਵੇਗੀ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 25 ਮਈ (ਵੀਰਵਾਰ) ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੀ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।