ਫਿਰੋਜ਼ਪੁਰ ਰੈਲੀ ‘ਚ ਨਹੀਂ ਗਏ PM ਮੋਦੀ, ਵਾਪਸ ਦਿੱਲੀ ਪਰਤੇ, ਦੱਸੀ ਇਹ ਵਜ੍ਹਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਨਵਾਂ ਖੁਲਾਸਾ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਇਸ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਰੈਲੀ ਰੱਦ ਕਰਨੀ ਪਈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
ਗ੍ਰਹਿ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਅੱਜ ਸਵੇਰੇ ਪੀਐੱਮ ਮੋਦੀ ਬਠਿੰਡਾ ਪਹੁੰਚੇ, ਜਿੱਥੋਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ‘ਤੇ ਜਾਣਾ ਸੀ ਪਰ ਮੀਂਹ ਅਤੇ ਘੱਟ ਵਿਜ਼ੀਬਿਲਟੀ ਕਾਰਨ ਪੀਐਮ ਮੋਦੀ ਨੂੰ ਕਰੀਬ 20 ਮਿੰਟ ਇੰਤਜ਼ਾਰ ਕਰਨਾ ਪਿਆ ਸੀ।
ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ।
ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਪੰਜਾਬ ਫੇਰੀ ਸੀ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਨਾ ਸੀ। ਇਸ ਰੈਲੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਣਾ ਸੀ।