Punjab-Chandigarh

 ਅਕਾਲੀ-ਬਸਪਾ ਸਰਕਾਰ ਬਣਦਿਆਂ ਸਾਰ ਸਾਰੇ ਕੱਚੇ ਅਤੇ ਆਊਟਸੋਰਸ ਕਾਮੇ ਪੱਕੇ ਹੋਣਗੇ : ਪ੍ਰੋ. ਚੰਦੂਮਾਜਰਾ

30 ਜਨਵਰੀ (ਪਟਿਆਲਾ) : ਪੰਜਾਬ ਸਰਕਾਰ ਦੇ ਵੱਖ ਵੱਖ ਅਦਾਰਿਆਂ ਤੇ ਕਾਰਪੋਰੇਸ਼ਨਾਂ ਵਿਚ ਪਿਛਲੇ ਲੰਮੇਂ ਸਮੇਂ ਤੋਂ ਕੰਮ ਕਰ ਰਹੇ ਕੱਚੇ ਅਤੇ ਆਊਟ ਸੋਰਸ ਕਾਮਿਆਂ ਨੂੰ ਅਕਾਲੀ-ਬਸਪਾ ਸਰਕਾਰ ਦੇ ਬਣਦਿਆਂ ਸਾਰ ਪੱਕਾ ਕਰਕੇ ਵੱਡਾ ਤੋਹਫਾ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪ੍ਰੈਸ ਬਿਆਨ ਰਾਹੀਂ ਕੀਤਾ।
ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਅਦਾਰਿਆਂ ਅਤੇ ਕਾਰਪੋਰੇਸ਼ਨਾਂ ਵਿਚ ਨਿਗੁਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਕੱਚੇ ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਵੀ ਵੀ ਪੱਕੇ ਮੁਲਾਜ਼ਮ ਬਰਾਬਰ ਤਨਖ਼ਾਹਾਂ ਅਤੇ ਭੱਤੇ ਲੈਣ ਦਾ ਪੂਰਾ ਹੱਕ ਹੈ। ਕਈ ਕਈ ਸਾਲਾਂ ਤੋਂ ਇਹ ਮੁਲਾਜ਼ਮ ਇਸੇ ਆਸ ’ਤੇ ਨਿਗੁਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਆ ਰਹੇ ਹਨ ਕਿ ਕਦੇ ਅਸੀਂ ਵੀ ਪੱਕੇ ਹੋਵਾਂਗਾ। ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਲੰਮੇਂ ਸਮੇਂ ਤੋਂ ਵੱਖ ਵੱਖ ਜਥੇਬੰਦੀਆਂ ਮੰਗ ਕਰਦੀਆਂ ਆ ਰਹੀਆਂ ਹਨ, ਜਿਨ੍ਹਾਂ ਨੂੰ ਅਕਾਲੀ ਸਰਕਾਰ ਬਣਦਿਆਂ ਸਾਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਵਲੋਂ 36 ਹਜ਼ਾਰ ਕਾਮਿਆਂ ਨੂੰ ਪੱਕਾ ਕਰਨ ਦਾ ਫੋਕਾ ਵਾਅਦਾ ਸਿਰਫ਼ ਪੋਸਟਰਾਂ ਤੱਕ ਹੀ ਸੀਮਤ ਰਿਹਾ ਜਦੋਂਕਿ ਕਿਸੇ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਅਕਾਲੀ ਸਰਕਾਰ ਬਣਦਿਆਂ ਸਾਰ ਸਾਰੇ ਸਰਕਾਰੀ ਵਿਭਾਗਾਂ ਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ਇਕ ਇਕ ਕੱਚੇ ਕਾਮੇ ਨੂੰ ਪੱਕਾ ਕਰਕੇ ਉਨ੍ਹਾਂ ਦੀ ਲੰਮੇਂ ਚਿਰਾਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ ਜਾਵੇਗਾ।    

Spread the love

Leave a Reply

Your email address will not be published.

Back to top button