ਗੁਰਬਾਣੀ ਪ੍ਰਸਾਰਨ ਨੂੰ ਲੈਕੇ ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋ ਕੀਤੀ ਗਈ ਪ੍ਰੈੱਸ ਕਾਨਫਰੰਸ
By: Suman Sidhu
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਨਿੱਜੀ ਚੈਨਲ ਨੂੰ ਰਾਈਟ ਦੇਣ ’ਤੇ ਸਵਲ ਚੁੱਕੇ ਸਨ ।ਜਿਸ ਤੋਂ ਬਾਅਦ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਿਸ ਕੰਪਨੀ ਦੇ ਕੋਲ ਗੁਰਬਾਣੀ ਦੇ ਲਾਈਵ ਪ੍ਰਸ਼ਾਰਣ ਦਾ ਕੰਟਰੈਕਟ ਸੀ ਉਹ ਹੁਣ ਖ਼ਤਮ ਹੋਣ ਜਾ ਰਿਹਾ ਹੈ। ਇਸ ਲਈ ਹੁਣ ਐਸਜੀਪੀਸੀ ਵੱਲੋਂ ਨਵਾਂ ਟੈਂਡਰ ਜਾਰੀ ਕੀਤਾ ਜਾਵੇਗਾ ਅਤੇ ਇਹ ਟੈਂਡਰ ਓਪਨ ਹੋਵੇਗਾ। ਕੋਈ ਵੀ ਚੈਨਲ ਇਸ ਦੇ ਲਈ ਅਪਲਾਈ ਕਰ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਕੀ ਉਹ ‘ਗੁਰਬਾਣੀ ਵੇਚਣ’ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜਿਨੜੇ ਵੀ ਚੈਨਲ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਉਨ੍ਹਾਂ ਨੂੰ ਹੀ ਟੈਂਡਰ ਭਰਨ ਦਾ ਅਧਿਕਾਰ ਹੋਵੇਗਾ। ਇਸ ਦੇ ਨਾਲ ਹੀ ਜੋ ਵੀ ਸ਼ਰਤਾਂ ਹੋਣਗੀਆਂ ਉਨ੍ਹਾਂਦਾ ਪਾਲਣ ਕਰਨਾ ਪਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਾਨੂੰ ਹੁਣ ਸਰਕਾਰ ਸਿਆਸਤ ਕਰਨਾ ਨਹੀਂ ਦੱਸ ਸਕਦੀ । ਉਨ੍ਹਾਂ ਨੇ ਕਿਹਾ ਕਿ ਅਸੀਂ ਅਕਾਲੀ ਦਲ ਦੇ ਪੱਕੇ ਸਿਪਾਹੀ ਹਾਂ ਅਤੇ ਹਮੇਸ਼ਾ ਹੀ ਰਹਾਂਗੇ। ਇਸ ਤੋ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹ ਕਿ,ਕੀ ਹੁਣ ਸਾਨੂੰ ਸਰਕਾਰ ਸਿਧਾਂਤ ਸਮਝਾਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਗੁਰਬਾਣੀ ਪ੍ਰਸਾਰਣ ਦਾ ਸਾਰਾ ਖਰਚ ਪੰਜਾਬ ਸਰਕਾਰ ਚੁੱਕਣ ਦੇ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਸਜੀਪੀਸੀ ’ਤੇ ਵੀ ਸਵਾਲ ਚੁੱਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਸਜੀਪੀਸੀ ਗੁਰਦੁਆਰਾ ਸਾਹਿਬ ਦੀ ਸਾਂਭ-ਸਂਭਾਲ ਕਰੇ…ਸਰਭ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖਰਚ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ…ਪਰ ਸੰਗਤ ਸਭ ਜਾਣਦੀ ਹੈ ਕਮੇਟੀ ਦੇ ਪ੍ਰਧਾਨ ਸਾਬ੍ਹ ਕਿਹਦੇ ਕਹਿਣ ’ਤੇ ਜਵਾਬ ਦਿੰਦੇ ਹਨ ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰਬਾਣੀ ਸਰਭ ਸਾਂਝੀ ਹੈ.ਪਰ ਇਸ ਦਾ ਪ੍ਰਸਾਰਣ ਸਿਰਫ ਬਾਦਲਾਂ ਦੇ ਚੈਨਲ ਉੱਤੇ ਹੀ ਕਿਉਂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬਾਦਲ ਦਾ ਚੈਨਲ ਸਭ ਤੋਂ ਮਹਿੰਗਾ ਬਣਾ ਰੱਖਿਆ ਹੈਪ ਚੈਨਲ ਦੇਖਣ ਲਈ ਕੈਨੇਡਾ-ਅਮਰੀਕਾ ਦੇ ਲੋਕ ਕਈ ਡਾਲਰਾਂ ਦਾ ਭੁਗਤਾਨ ਕਰਦੇ ਹਨ ਕਿਉਂਕਿ ਉਥੇ ਵੀ ਲੋਕ ਬਾਣੀ ਸੁਣਦੇ ਹਨ। ਇਸ ਲਈ ਮੈਂ ਕਿਹਾ ਕਿ ਸਭ ਨੂੰ ਬਾਣੀ ਪ੍ਰਸਾਰਣ ਫ੍ਰੀ ਹੋਣਾ ਚਾਹੀਦਾ ਹੈ।,ਫਿਰ ਚਾਹੇ ਜਿਹੜਾ ਮਰਜ਼ੀ ਚੈਨਲ ਦਿਖਾਵੇ।
ਸੀਐੱਮ ਮਾਨ ਨੇ ਕਿਹਾ ਕਿ ਜਦੋਂ ਵੀ ਮੈਂ ਬਾਣੀ ਪ੍ਰਸਾਰਣ ਫ੍ਰੀ ਚਲਾਉਣ ਦੀ ਗੱਲ ਕੀਤੀ ਤਾਂ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਮੈਨੂੰ ਕਹਿੰਦੇ ਹਨ ਕਿ ਧਾਰਮਿਕ ਮਾਮਲਿਆਂ ਵਿੱਚ ਦਕਲ ਨਾ ਦਿਓ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿਸ਼ਾਨ ਸਾਧਦਿਆਂ ਕਿਹਾ ਕਿ ਜੇ ਕੋਈ ਬਾਦਲਾਂ ਦੇ ਚੈਨਲ ਤੋਂ ਪਵਿੱਤਰ ਗੁਰਬਾਣੀ ਦਾ ਕਬਜ਼ਾ ਛੁੱਡਵਾਉਣ ਦੀ ਗੱਲ ਕਰੇ ਤਾਂ ਦਖਲ ਹੋ ਗਿਆ। ਪਰ ਜੇ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜਲੰਧਰ ਜਾ ਕੇ ਤੱਕੜੀ ਲਈ ਵੋਟ ਮੰਗੇ ਤਾਂ ਉਹ ਨਿੱਜੀ ਫੈਸਲਾ