ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਨਵੇਂ ਰਜਿਸਟਰਾਰ ਵਜੋਂ ਪ੍ਰੋ. ਮਨਜੀਤ ਸਿੰਘ ਨੇ ਅਹੁਦਾ ਸੰਭਾਲਿਆ
ਪਟਿਆਲਾ, 1 ਦਸੰਬਰ:
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਅੱਜ ਪ੍ਰੋ: ਮਨਜੀਤ ਸਿੰਘ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਦਾ ਅਹੁਦਾ ਸੰਭਾਲਿਆ। ਪ੍ਰੋ: ਮਨਜੀਤ ਸਿੰਘ ਜੋ ਕਿ ਇਸ ਮਹੱਤਵਪੂਰਨ ਅਹੁਦੇ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਡਾਇਰੈਕਟਰ, ਕੇਂਦਰੀ ਦਾਖਲਾ ਸੈੱਲ, ਡਾਇਰੈਕਟਰ ਪਲੇਸਮੈਂਟ ਅਤੇ ਅਪਲਾਈਡ ਮੈਂਨੇਜਮੈਂਟ ਵਿਭਾਗ ਦੇ ਮੁਖੀ ਦੇ ਅਹੁਦੇ ’ਤੇ ਆਪਣੀ ਸੇਵਾਵਾਂ ਨਿਭਾਅ ਰਹੇ ਸਨ।
ਜ਼ਿਕਰਯੋਗ ਹੈ ਕਿ ਪ੍ਰੋ: ਮਨਜੀਤ ਸਿੰਘ ਜਿਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਾਸ਼ਟਰੀ ਪੱਧਰ ਤੇ ਲਗਭਗ 30 ਸਾਲ ਦੇ ਤਜ਼ਰਬੇ ਸਦਕਾ ਹੀ ਉਨ੍ਹਾਂ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਰਜਿਸਟਰਾਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਤੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ: ਕਰਮਜੀਤ ਸਿੰਘ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਮੁਬਾਰਕਬਾਦ ਪ੍ਰਦਾਨ ਕੀਤੀ। ਪ੍ਰੋ: ਮਨਜੀਤ ਸਿੰਘ ਨੇ ਇਸ ਮੌਕੇ ’ਤੇ ਯੂਨੀਵਰਸਿਟੀ ਫੈਕਲਟੀ ਨੂੰ ਸੰਬੋਧਨ ਕਰਦਿਆਂ ਹੋਇਆਂ ਆਪਣੇ ਤਜਰਬੇ ਨੂੰ ਸਾਰਿਆਂ ਨਾਲ ਸਾਂਝਾ ਕੀਤਾ। ਇਸ ਮੌਕੇ ਉੱਤੇ ਪ੍ਰੋ: ਗੁਰਦੀਪ ਸਿੰਘ ਬੱਤਰਾ, ਡੀਨ ਅਕਾਦਮਿਕ ਮਾਮਲੇ, ਡਾ. ਕੰਵਲਵੀਰ ਸਿੰਘ ਢੀਂਡਸਾ, ਕੰਟਰੋਲਰ ਪ੍ਰੀਖਿਆਂਵਾਂ, ਡਾ. ਅਮੀਤੋਜ ਸਿੰਘ ਐਸੋਸੀਏਟ ਡੀਨ ਅਤੇ ਸਮੂਹ ਯੂਨੀਵਰਸਿਟੀ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੇ ਸ਼ਮੂਲੀਅਤ ਕੀਤੀ।