Punjab-ChandigarhTop News


ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਦੇ ਵਿਕਾਸ ਕਾਰਜਾਂ ‘ਤੇ 8.97 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ:ਡਾ.ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 01 ਦਸੰਬਰ:

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਪਿੰਡ ਡਾਬਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਸੰਭਾਵਿਤ 3.02 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਐਮ.ਸੀ. ਗੋਬਿੰਦਗੜ੍ਹ ਵਿਖੇ ਸ਼ਾਂਤੀ ਨਗਰ 52 (2) ਐਲ ਦੇ ਸਾਹਮਣੇ ਟਾਇਲਸ ਚੇਨ ਲਿੰਕ ਕੰਡਿਆਲੀ ਤਾਰ ਨਾਲ ਰਾਜਭਾ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਵੱਖ ਵੱਖ ਵਾਰਡਾਂ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਅਤੇ ਆਰ.ਸੀ.ਸੀ. ਪਾਈਪਾਂ ਵਿਛਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਤੇ ਕਰੀਬ 1.48 ਕਰੋੜ ਰੁਪਏ ਦਾ ਖਰਚਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਐਮ ਸੀ ਧੂਰੀ ਅਧੀਨ ਬਾਜ਼ੀਗਰ ਬਸਤੀ ਵਿਖੇ ਸਿਹਤ ਕਲੀਨਿਕ/ਆਮ ਆਦਮੀ ਕਲੀਨਿਕ ਵਜੋਂ ਮੌਜੂਦਾ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੰਗਰੂਰ ਵਿਖੇ ਗਲੀਆਂ ਦੀਆਂ ਲਾਈਟਾਂ ਦੀ ਰਿਪੇਅਰ ਅਤੇ ਰੱਖ-ਰੱਖਾਅ ਲਈ  ਅਤੇ ਹੋਰ ਕੰਮਾਂ ਲਈ  ਲੇਬਰ ਦੀਆਂ ਸੇਵਾਵਾਂ ਲਈਆਂ ਜਾਵੇਗੀ ਤਾਂ ਜ਼ੋ ਇਲਾਕੇ ਦੀ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਕਰਨ ਵਿਚ ਕੋਈ ਦਿਕੱਤ ਪੇਸ਼ ਨਾ ਆਵੇ। ਇਹਨਾਂ ਕੰਮਾਂ ਲਈ 87.62 ਲੱਖ ਰੁਪਏ ਖਰਚੇ ਜਾਣਗੇ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਤਰਜ਼ੀਹ ਹੈ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹਨਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

Spread the love

Leave a Reply

Your email address will not be published. Required fields are marked *

Back to top button