Punjab-Chandigarh

ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਵਿਖੇ ਮਨਾਇਆ ਗਣਤੰਤਰ ਦਿਵਸ

ਪਟਿਆਲਾ, 26 ਜਨਵਰੀ:
ਅੱਜ ਗਣਤੰਤਰਤਾ ਦਿਵਸ ਮੌਕੇ ਪੀਆਰਟੀਸੀ ਮੁੱਖ ਦਫ਼ਤਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਪੀਆਰਟੀਸੀ ਦੇ ਚੇਅਰਮੈਨ ਸ੍ਰੀ ਸਤਵਿੰਦਰ ਸਿੰਘ ਚੈੜੀਆਂ ਵੱਲੋਂ ਅਦਾ ਕੀਤੀ ਗਈ। ਉਨ੍ਹਾਂ ਵੱਲੋਂ ਗਣਤੰਤਰਤਾ ਦਿਵਸ ਮੌਕੇ ਪੀਆਰਟੀਸੀ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਪੀਆਰਟੀਸੀ ਦੇ ਸਮੂਹ ਡਿਪੂਆਂ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ ਗਿਆ।ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਪ੍ਰਨੀਤ ਸ਼ੇਰਗਿੱਲ ਆਈ.ਏ.ਐਸ ਵੱਲੋਂ ਗਣਤੰਤਰਤਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।
ਇਸ ਮੌਕੇ ਪੀਆਰਟੀਸੀ ਦੇ ਡਾਇਰੈਕਟਰ ਸ੍ਰੀ ਪੁਸ਼ਪਿੰਦਰ ਅੱਤਰੀ, ਕਾਰਜਕਾਰੀ ਇੰਜੀਨੀਅਰ ਸਿਵਲ ਸੈਲ ਸ੍ਰੀ ਜਤਿੰਦਰਪਾਲ ਸਿੰਘ ਗਰੇਵਾਲ, ਸੀਨੀਅਰ ਕਾਨੂੰਨੀ ਸਲਾਹਕਾਰ ਸ੍ਰੀ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਸ੍ਰੀ ਅਮਨਵੀਰ ਸਿੰਘ ਟਿਵਾਣਾ ਤੋਂ ਇਲਾਵਾ ਹੋਰ ਸਟਾਫ਼ ਅਤੇ ਕਰਮਚਾਰੀ ਵੀ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button